News

ਹਿਮਾਚਲ ਵਿਧਾਨ ਸਭਾ ਭਵਨ ਦੇ ਗੇਟ ‘ਤੇ ਲੱਗੇ ਮਿਲੇ ਖਾਲਿਸਤਾਨ ਦੇ ਝੰਡੇ

ਐਤਵਾਰ ਸਵੇਰੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਭਵਨ ਦੇ ਬਾਹਰ ਖਾਲਿਸਤਾਨੀ ਝੰਡੇ ਮਿਲੇ ਹਨ। ਇਹ ਝੰਡੇ ਵਿਧਾਨ ਸਭਾ ਦੀ ਕੰਧ ਅਤੇ ਮੁੱਖ ਗੇਟ ਦੇ ਨਾਲ ਬੰਨ੍ਹੇ ਹੋਏ ਮਿਲੇ ਹਨ। ਇਹਨਾਂ ਬੈਨਰਾਂ ਤੇ ਪੰਜਾਬੀ ਭਾਸ਼ਾ ਵਿੱਚ ਹਰੇ ਰੰਗਾਂ ਨਾਲ ਖਾਲਿਸਤਾਨ ਲਿਖਿਆ ਹੋਇਆ ਹੈ।

ਕਾਂਗੜਾ ਦੇ ਐਸਪੀ ਕੁਸ਼ਲ ਸ਼ਰਮਾ ਨੇ ਕਿਹਾ ਕਿ ਅਸੀਂ ਵਿਧਾਨ ਸਭਾ ਦੇ ਗੇਟ ਤੋਂ ਖਾਲਿਸਤਾਨੀ ਝੰਡੇ ਹਟਾ ਦਿੱਤੇ ਹਨ।

ਇਹ ਪੰਜਾਬ ਦੇ ਕੁਝ ਸੈਲਾਨੀਆਂ ਦਾ ਕਾਰਨਾਮਾ ਹੋ ਸਕਦਾ ਹੈ। ਇਹਨਾਂ ਝੰਡਿਆਂ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਹੁਣ ਸੁਰੱਖਿਆ ਏਜੰਸੀਆਂ ਤੇ ਸਵਾਲ ਚੁੱਕੇ ਜਾ ਰਹੇ ਹਨ ਕਿ ਹਿਮਾਚਲ ਦੇ ਕਾਂਗੜਾ ਵਿੱਚ ਖਾਲਿਸਤਾਨੀਆਂ ਦੇ ਝੰਡੇ ਕਿਵੇਂ ਲਾਏ ਗਏ। ਇਸ ਘਟਨਾ ਦਾ ਪਤਾ ਲਗਦੇ ਹੀ ਪੁਲਿਸ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਿਹਾ ਕਿ, ਮੁਲਜ਼ਮਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Click to comment

Leave a Reply

Your email address will not be published.

Most Popular

To Top