Uncategorized

ਹਿੰਗ ਦੀ ਵਰਤੋਂ ਕਰਨ ਨਾਲ ਪੇਟ ਦੀਆਂ ਸਮੱਸਿਆਵਾਂ ਤੋਂ ਮਿਲਦਾ ਹੈ ਛੁਟਕਾਰਾ

ਹਿੰਗ ਜ਼ਿਆਦਾਤਰ ਭੋਜਨ ਦੇ ਸੁਆਦ ਨੂੰ ਵਧਾਉਣ ਲਈ ਵਰਤਿਆ ਜਾਂਦਾ ਹੈ। ਪੇਟ ਵਿੱਚ ਅਚਾਨਕ ਦਰਦ ਅਤੇ ਪਾਚਨ ਸਬੰਧੀ ਸਮੱਸਿਆਵਾਂ ਤੋਂ ਰਾਹਤ ਪਾਉਣ ਲਈ ਵੀ ਇਸ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਵਿੱਚ ਕਈ ਚਿਕਿਤਸਕ ਗੁਣ ਹੁੰਦੇ ਹਨ ਜੋ ਸਰੀਰ ਦੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਦੇ ਹਨ। ਦੰਦਾਂ ਵਿੱਚ ਇਨਫੈਕਸ਼ਨ ਦਰਦ ਅਤੇ ਖੂਨ ਵਗਣ ਨੂੰ ਦੂਰ ਕਰਨ ਵਿੱਚ ਹਿੰਗ ਬਹੁਤ ਫ਼ਾਇਦੇਮੰਦ ਹੁੰਦਾ ਹੈ।

India Didn't Grow its Hing & Spent Rs. 600 Crore on Imports - Until Now

ਹਿੰਗ ਵਿੱਚ ਐਂਟੀਆਕਸੀਡੈਂਟ ਹੁੰਦੇ ਹਨ ਜੋ ਇਨਫੈਕਸ਼ਨ ਅਤੇ ਦਰਦ ਤੋਂ ਰਾਹਤ ਦਿਵਾਉਣ ਵਿੱਚ ਮਦਦਗਾਰ ਹੁੰਦੇ ਹਨ। ਹਿੰਗ ਵਿੱਚ ਐਂਟੀਆਕਸੀਡੈਂਟ ਅਤੇ ਐਂਟੀ-ਵਾਇਰਲ ਗੁਣ ਹੁੰਦੇ ਹਨ ਜੋ ਚਮੜੀ ਦੀਆਂ ਕਈ ਬਿਮਾਰੀਆਂ ਨੂੰ ਠੀਕ ਕਰਨ ਵਿੱਚ ਮਦਦ ਕਰਦੇ ਹਨ। ਹਿੰਗ ਜ਼ੁਕਾਮ ਅਤੇ ਖਾਂਸੀ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਵਿੱਚ ਵੀ ਮਦਦ ਕਰਦਾ ਹੈ।

ਇਸ ਲਈ ਹਿੰਗ ਨੂੰ ਸ਼ਹਿਦ ਜਾਂ ਪਾਣੀ ਵਿੱਚ ਮਿਲਾ ਕੇ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਬਲੱਡ ਪ੍ਰੈਸ਼ਰ ਲਈ ਵੀ ਹਿੰਗ ਨੂੰ ਗੁਣਕਾਰੀ ਮੰਨਿਆ ਜਾਂਦਾ ਹੈ। ਇਸ ਵਿੱਚ ਕੋਮਰਿਨ ਨਾਂ ਦਾ ਤੱਤ ਹੁੰਦਾ ਹੈ ਜੋ ਕਿ ਖੂਨ ਦੇ ਪ੍ਰਵਾਹ ਨੂੰ ਚੰਗੀ ਤਰ੍ਹਾਂ ਬਣਾਈ ਰੱਖਦਾ ਹੈ।

Click to comment

Leave a Reply

Your email address will not be published.

Most Popular

To Top