ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਕਾਰੋਬਾਰ
ਕਾਰੋਬਾਰ

ਹੁਣੇ ਹੁਣੇ ਸਰਕਾਰ ਨੇ ਜ਼ਾਰੀ ਕਰਤਾ ਇਹ ਨਵਾਂ ਹੁਕਮ-ਹੋ ਜੋ ਸਾਵਧਾਨ

ਪੰਜਾਬੀ ਲੋਕ · 31 July 2020
ਮੂਲ ਤਸਵੀਰ ਉਪਲਬਧ ਨਹੀਂ

ਸਰਕਾਰ ਨੇ ਦੇਸ਼ ਭਰ ਵਿੱਚ ਵਾਹਨਾਂ ਦੀ ਰਜਿਸਟਰੇਸ਼ਨ ਜਾਂ ਫਿਰ ਫਿਟਨੈੱਸ ਸਰਟੀਫਿਕੇਟ ਜਾਰੀ ਕਰਨ ਮੌਕੇ ‘ਫਾਸਟੈਗ’ ਦਾ ਵੇਰਵਾ ਦਰਜ ਕਰਨਾ ਲਾਜ਼ਮੀ ਕਰ ਦਿੱਤਾ ਹੈ। ਮੰਤਰਾਲੇ ਨੇ ਐਨਆਈਸੀ ਨੂੰ ਲਿਖੇ ਪੱਤਰ, ਜਿਸ ਦੀਆਂ ਕਾਪੀਆਂ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੀ ਭੇਜੀਆਂ ਗਈਆਂ ਹਨ, ਵਿੱਚ ਕਿਹਾ ਕਿ ਨੈਸ਼ਨਲ ਇਲੈਕਟ੍ਰੌਨਿਕ ਟੌਲ ਕੁਲੈਕਸ਼ਨ (ਐਨਈਟੀਸੀ) ਨੂੰ ‘ਵਾਹਨ’ ਪੋਰਟਲ ਨਾਲ ਜੋੜਨ ਦਾ ਕੰਮ ਮੁਕੰਮਲ ਹੋ ਗਿਆ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

‘ਵਾਹਨ’ ਸਿਸਟਮ ਨੂੰ ‘ਫਾਸਟੈਗਜ਼’ ਬਾਰੇ ਪੂਰੀ ਜਾਣਕਾਰੀ ਹੁਣ ‘ਵੀਆਈਐਨ/ਵੀਆਰਐਨ’ (ਵਹੀਕਲ ਪਛਾਣ ਨੰਬਰ/ਵਹੀਕਲ ਰਜਿਸਟਰੇਸ਼ਨ ਨੰਬਰ) ਰਾਹੀਂ ਮਿਲ ਜਾਂਦੀ ਹੈ। ਮੰਤਰਾਲੇ ਨੇ ਬਿਆਨ ਵਿੱਚ ਕਿਹਾ, ‘ਕੌਮੀ ਪਰਮਿਟ ਤਹਿਤ ਚੱਲਣ ਵਾਲੇ ਨਵੇਂ ਵਾਹਨਾਂ ਦੀ ਰਜਿਸਟਰੇਸ਼ਨ ਤੇ ਵਾਹਨਾਂ ਲਈ ਫਿਟਨੈੱਸ ਸਰਟੀਫਿਕੇਟ ਜਾਰੀ ਕਰਨ ਮੌਕੇ ਫਾਸਟੈਗਜ਼ ਦਾ ਵੇਰਵਾ ਦਰਜ ਕਰਨਾ ਯਕੀਨੀ ਬਣਾਇਆ ਜਾਵੇ।’

ਮੂਲ ਤਸਵੀਰ ਸੰਭਾਲੀ ਨਹੀਂ ਗਈ

ਚੇਤੇ ਰਹੇ ਕਿ ਸਰਕਾਰ ਨੇ ਸਾਲ 2017 ਵਿੱਚ ‘ਐਮ’ ਤੇ ‘ਐਨ’ ਸ਼੍ਰੇਣੀ ਦੇ ਵਾਹਨਾਂ ਦੀ ਵਿਕਰੀ ਮੌਕੇ ਹੀ ਨਵੇਂ ਵਾਹਨਾਂ ’ਤੇ ਫਾਸਟੈਗ ਲਾਉਣਾ ਲਾਜ਼ਮੀ ਕਰ ਦਿੱਤਾ ਸੀ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ