Business

ਹੁਣੇ ਹੁਣੇ CM ਕੈਪਟਨ ਨੇ ਦਿੱਤੀ ਵੱਡੀ ਖੁਸ਼ਖ਼ਬਰੀ , ਲਾਕਡਾਊਨ ਦੌਰਾਨ ਵੱਡੀ ਟੈਂਸ਼ਨ ਹੋਈ ਖਤਮ

ਮਿਸ਼ਨ ਫ਼ਤਹਿ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਪੰਜਾਬ ਸਰਕਾਰ ਨੇ ਇਕ ਅਹਿਮ ਫ਼ੈਸਲਾ ਲਿਆ ਹੈ, ਜਿਸ ਮੁਤਾਬਕ ਕੋਰੋਨਾ ਵਾਇਰਸ ਪੀੜਤਾਂ ਦਾ ਇਲਾਜ ਕਰਨ ਵਾਲੇ ਪੰਜਾਬ ਦੇ ਨਿੱਜੀ ਹਸਪਤਾਲ ਨੂੰ ਲਾਗਤ ਮੁੱਲ ’ਤੇ ਪਲਾਜ਼ਮਾ ਬੈਂਕ ਤੋਂ ਪਲਾਜ਼ਮਾ ਮੁਹੱਈਆ ਕਰਵਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰੀ ਸਿੱਖਿਆ ਅਤੇ ਖੋਜ ਮਹਿਕਮੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਲਾਜ਼ਮਾ ਬੈਂਕ ਦੀ ਸਥਾਪਨਾ ਵਾਲੇ ਦਿਨ ਤੋਂ ਹੀ ਕੋਰੋਨਾ ਵਾਇਰਸ ਪੀੜਤਾਂ ਦਾ ਇਲਾਜ ਕਰ ਰਹੇ ਨਿੱਜੀ ਹਸਪਤਾਲਾਂ ਵੱਲੋਂ ਪਲਾਜ਼ਮਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ,

ਜਿਸ ਨੂੰ ਸਰਕਾਰ ਨੇ ਵਿਚਾਰਨ ਉਪਰੰਤ ਫ਼ੈਸਲਾ ਕੀਤਾ ਹੈ ਕਿ ਇਨ੍ਹਾਂ ਨਿੱਜੀ ਹਸਪਤਾਲਾਂ ਨੂੰ ਲਾਗਤ ਮੁੱਲ, ਜੋ ਕਿ 20,000 ਰੁਪਏ ਪ੍ਰਤੀ ਯੂਨਿਟ ਹੈ, ’ਤੇ ਪਲਾਜ਼ਮਾ ਮੁਹੱਈਆ ਕਰਵਾਇਆ ਜਾਵੇਗਾ।ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ‘ਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਪਲਾਜ਼ਮਾ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਮਹਿਕਮੇ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

Click to comment

Leave a Reply

Your email address will not be published. Required fields are marked *

Most Popular

To Top