Punjab

ਹੁਣ ਇਸ ਕਮੇਟੀ ਨੇ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਰਤਾ ਵੱਡਾ ਐਲਾਨ

ਮੋਹਾਲੀ: ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਵਰੰਟ ਜਾਰੀ ਹੋ ਚੁੱਕੇ ਹਨ। ਜੇ ਸੁਪਰੀਮ ਕੋਰਟ ਤੋਂ ਜ਼ਮਾਨਤ ਨਾ ਮਿਲੀ ਤਾਂ ਉਸ ਨੂੰ ਪੁਲਿਸ ਸਾਹਮਣੇ ਆਤਮ ਸਮਰਪਣ ਕਰਨਾ ਹੀ ਪਵੇਗਾ।

ਇਸੇ ਕੜੀ ਤਹਿਤ ਇਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ ਕਿ ਅਮਰੀਕਾ ਵਿੱਚ ਨਿਊਯਾਰਕ ਦੇ ਰਿਚਮੰਡ ਹਿੱਲ 118 ਸਟਰੀਟ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਦੀ ਇਕ ਅਹਿਮ ਬੈਠਕ ਐਸਆਈਟੀ ਪੰਜਾਬ ਪੁਲਿਸ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਾਲੇ ਏਜੰਡੇ ਤੇ ਸੱਦੀ ਗਈ ਸੀ।

ਇਹ ਵੀ ਪੜ੍ਹੋ: ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਖਾਲਿਸਤਾਨ ਬਾਰੇ ਦਿੱਤਾ ਵੱਡਾ ਬਿਆਨ

ਬੈਠਕ ਵਿੱਚ ਸਰਬ ਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਉਸ ਵਿਅਕਤੀ ਨੂੰ 5 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ ਜੋ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰੇਗਾ ਜਾਂ ਗ੍ਰਿਫ਼ਤਾਰ ਕਰਵਾਉਣ ਵਿੱਚ ਸਹਾਇਤਾ ਕਰੇਗਾ।

ਬੈਠਕ ਵਿੱਚ ਸੁਸਾਇਟੀ ਦੇ ਪ੍ਰਧਾਨ ਦਵਿੰਦਰ ਸਿੰਘ ਬੋਟਾਰਾਏ, ਸਾਬਕਾ ਪ੍ਰਧਾਨ ਕੁਲਦੀਪ ਸਿੰਘ ਢਿੱਲੋਂ, ਮੁਖਤਿਆਰ ਸਿੰਘ ਘੁੰਮਣ, ਹਰਜੀਤ ਸਿੰਘ ਧਾਲੀਵਾਲ, ਸੁਰਜੀਤ ਸਿੰਘ ਮੂਧਲ, ਨਿਹਾਲ ਸਿੰਘ, ਪਰਮਜੀਤ ਸਿੰਘ ਕੋਹਲੀ, ਸੁਸਾਇਟੀ ਦੇ ਸਾਬਕਾ ਪ੍ਰਧਾਨ ਅਤੇ ਨਿਊਯਾਰਕ ਸ਼ਹਿਰ ਦੇ ਮਨੁੱਖੀ ਅਧਿਕਾਰ ਕਮਿਸ਼ਨਰ ਗੁਰਦੇਵ ਸਿੰਘ ਕੰਗ, ਜਨਰਲ ਸਕੱਤਰ ਬਲਾਕਾ ਸਿੰਘ, ਕੁਲਦੀਪ ਸਿੰਘ ਵੜੈਚ, ਬੂਟਾ ਸਿੰਘ ਚੀਮਾ ਨੇ ਸਾਂਝੇ ਤੌਰ ਤੇ ਇਹ ਐਲਾਨ ਕੀਤਾ ਹੈ।  

Click to comment

Leave a Reply

Your email address will not be published. Required fields are marked *

Most Popular

To Top