News

ਹੁਣ ਇਸ ਸੂਬੇ ’ਚ ਲੱਗਿਆ 15 ਮਈ ਤੱਕ ਪੂਰਨ ਲਾਕਡਾਊਨ

ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਲਾਕਡਾਊਨ ਲਾਇਆ ਜਾ ਰਿਹਾ ਹੈ। ਅੱਜ ਫਿਰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਬਿਹਾਰ ਵਿੱਚ 15 ਮਈ ਤੱਕ ਲਾਕਡਾਊਨ ਦਾ ਐਲਾਨ ਕੀਤਾ ਹੈ। ਉਹਨਾਂ ਨੇ ਆਪ ਟਵੀਟ ਕਰ ਕੇ ਸੂਬੇ ਵਿੱਚ ਲਾਕਡਾਊਨ ਬਾਰੇ ਜਾਣਕਾਰੀ ਦਿੱਤੀ ਹੈ।

Assam announces new Unlock rules with relaxations on night curfew, travel  from Aug 16 | Hindustan Times

ਉਹਨਾਂ ਲਿਖਿਆ ਕਿ, ‘ਕੱਲ੍ਹ ਸਹਿਯੋਗੀ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਬਿਹਾਰ ਵਿੱਚ 15 ਮਈ ਤੱਕ ਲਾਕਡਾਊਨ ਲਾਗੂ ਕਰਨ ਦਾ ਫ਼ੈਸਲਾ ਕੀਤਾ  ਗਿਆ ਹੈ।’ ਇਸ ਦੇ ਵਿਸਥਾਰ ਦਿਸ਼ਾ ਨਿਰਦੇਸ਼ਾਂ ਤੇ ਹੋਰ ਗਤੀਵਿਧੀਆਂ ਸਬੰਧੀ ਅੱਜ ਸੰਕਟ ਪ੍ਰਬੰਧਨ ਸਮੂਹ ਨੂੰ ਕਾਰਵਾਈ ਕਰਨ ਦਾ ਹੁਕਮ ਦਿੱਤਾ ਗਿਆ ਹੈ।

ਨਿਤੀਸ਼ ਕੁਮਾਰ ਨੇ ਪਟਨਾ ਦੀਆਂ ਸੜਕਾਂ ’ਤੇ ਸਥਿਤੀ ਦਾ ਜਾਇਜ਼ਾ ਲਿਆ। ਸੋਮਵਾਰ ਨੂੰ ਉਹਨਾਂ ਨੇ ਅਧਿਕਾਰੀਆਂ ਨਾਲ ਉੱਚ ਪੱਧਰੀ ਬੈਠਕ ਕੀਤੀ। ਇਸ ਦੌਰਾਨ ਕੋਰੋਨਾ ਦੇ ਹੁਕਮਾਂ ਦੀ ਪਾਲਣਾ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਹੁਕਮ ਵਿੱਚ ਅੱਜ ਲਾਕਡਾਊਨ ਦਾ ਫ਼ੈਸਲਾ ਕੀਤਾ ਗਿਆ।

ਇਸ ਦੇ ਨਾਲ ਹੀ ਉਹਨਾਂ ਨੇ ਬੈਠਕ ਵਿੱਚ ਸਖ਼ਤ ਹਦਾਇਤ ਦਿੱਤੀ ਹੈ ਕਿ ਜਿਹੜੇ ਲੋਕ ਬਿਨਾਂ ਕੰਮ ਤੋਂ ਸੜਕਾਂ ’ਤੇ ਘੁੰਮਦੇ ਹਨ ਉਹਨਾਂ ਨੇ ਨਜ਼ਰ ਰੱਖੀ ਜਾਵੇ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।  

Click to comment

Leave a Reply

Your email address will not be published. Required fields are marked *

Most Popular

To Top