Punjab

ਹੁਣ ਬਚੇਗਾ ਪੰਜਾਬ! ਪੰਜਾਬ ਦੇ ਕੋਨੇ ਕੋਨੇ ’ਚ ਜਾਵੇਗਾ ‘ਪਿੰਡ ਬਚਾਓ, ਪੰਜਾਬ ਬਚਾਓ’ ਕਾਫ਼ਲਾ

ਆਪਣੀਆਂ ਹੱਕੀ ਮੰਗਾਂ ਲਈ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੀ ਕਿਸਾਨਾਂ ਦਾ ਸਾਥ ਦੇ ਰਹੀਆਂ ਹਨ। ਇਸ ਦੇ ਮੱਦੇਨਜ਼ਰ ਪਿੰਡ ਬਚਾਓ, ਪੰਜਾਬ ਬਚਾਓ ਕਾਫ਼ਲੇ ਦੀ ਸ਼ੁਰੂਆਤ ਹੋਈ ਹੈ।

ਇਸ ਕਾਫ਼ਲੇ ਦਾ ਮਕਸਦ ਸੂਬਿਆਂ ਨੂੰ ਵੱਧ ਅਧਿਕਾਰਾਂ ਦੇ ਨਾਲ ਹੀ ਪੰਜਾਬ ਦੇ ਲੋਕਾਂ ਦੀਆਂ ਹੋਰ ਮੰਗਾਂ ਤੇ ਸਮੱਸਿਆਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰੇਗਾ। ਪਿੰਡ ਬਚਾਓ, ਪੰਜਾਬ ਬਚਾਓ ਕਾਫਲੇ ਦੀ ਸ਼ੁਰੂਆਤ ਅਕਾਲ ਤਖ਼ਤ ਤੇ ਅਰਦਾਸ ਕਰਨ ਬਾਅਦ ਜ਼ਲ੍ਹਿਆਂਵਾਲਾਂ ਬਾਗ਼ ਤੋਂ ਕੀਤੀ ਗਈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸਾਬਕਾ ਵਿਧਾਇਕ ਤਰਸੇਮ ਜੋਧਾ, ਡਾ. ਸ਼ਿਆਮ ਸੁੰਦਰ ਦੀਪਤੀ, ਬੀਬੀ ਕਿਰਨਜੀਤ ਕੌਰ ਝੁਨੀਰ, ਜਸਵਿੰਦਰ ਐਡਵੋਕੇਟ ਤੇ ਹੋਰਾਂ ਨੇ ਦੱਸਿਆ ਕਿ ਪੰਜਾਬ ਬਚਾਓ ਪਿੰਡ ਬਚਾਓ ਕਾਫ਼ਲਾ ਲਗਾਤਾਰ ਤਿੰਨ ਮਹੀਨੇ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗਾ।

ਦਸ ਦਈਏ ਕਿ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨਾਲ ਲਗਾਤਾਰ ਮਤਰੇਈ ਮਾਂ ਵਾਲਾ ਰਵੱਈਆ ਅਪਣਾ ਰਹੀ ਹੈ। ਕਦੇ ਮਾਲ ਗੱਡੀਆਂ ਰੋਕਣਾ, ਕਦੇ ਟੈਕਸ, ਕਦੇ ਵਿਆਜ ਸਕੀਮਾਂ ਵਿਚੋਂ ਪੰਜਾਬ ਬਾਹਰ ਕਰਨਾ, ਅਜਿਹਾ ਕਰ ਕੇ ਕੇਂਦਰ ਸਰਕਾਰ ਕਿਸਾਨਾਂ ਦਾ ਗੁੱਸਾ ਹੋਰ ਭੜਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਕੇਂਦਰ ਸਰਕਾਰ ਚਾਹੁੰਦੀ ਹੈ ਕਿ ਪੰਜਾਬ ਦੇ ਕਿਸਾਨਾਂ ਦਾ ਮੋਰਚਾ ਢਿੱਲਾ ਪੈ ਜਾਵੇ ਤੇ ਉਹ ਇਸ ਦਾ ਵਿਰੋਧ ਕਰਨਾ ਛੱਡ ਦੇਣ ਪਰ ਕਿਸਾਨ ਵੀ ਅਪਣੀ ਜਿਦ ਤੇ ਅੜੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਅਪਣੇ ਹੱਕ ਲੈ ਕੇ ਰਹਿਣਗੇ ਤੇ ਮੋਦੀ ਸਰਕਾਰ ਨੂੰ ਮੂੰਹ ਤੋੜ ਜਵਾਬ ਦੇਣਗੇ।
 

Click to comment

Leave a Reply

Your email address will not be published. Required fields are marked *

Most Popular

To Top