ਹੁਣ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਨੇ ਕੁਲਦੀਪ ਸਿੰਘ ਦੀ ਘੇਰੀ ਕੋਠੀ

ਲੁਧਿਆਣਾ: ਪੰਜਾਬ ਵਿਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਜਿੱਥੇ ਪੰਜਾਬ ਦੀ ਰਾਜਨੀਤੀ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਉੱਥੇ ਹੀ ਸੱਤਾ ਵਿਚ ਵਿਰਾਜਮਾਨ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਧਾਇਕਾਂ ਦੀ ਚੁੱਪੀ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਵੱਲੋਂ ਉਹਨਾਂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ।
ਇਸੇ ਕੜੀ ਤਹਿਤ ਲੁਧਿਆਣਾ ਦੇ ਵਿਧਾਨ ਸਭਾ ਗਿੱਲ ਹਲਕੇ ਤੋਂ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਦੇ ਬਾਹਰ ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵੱਲੋਂ ਬੁਲਾਰੇ ਅਤੇ ਵਿਧਾਨ ਸਭਾ ਗਿੱਲ ਦੇ ਇੰਚਾਰਜ ਸਨੀ ਕੈਂਥ ਵੱਲੋਂ ਅਪਣੇ ਸਾਥੀਆਂ ਸਮੇਤ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ: ਪਾਵਰਕਾਮ ਦੀ ਟੀਮ ਨੇ ਬਿਜਲੀ ਚੋਰੀ ਕਰਨ ਵਾਲਿਆਂ ’ਤੇ ਕੱਸਿਆ ਸ਼ਿਕੰਜਾ
ਇਸ ਦੌਰਾਨ ਉਹਨਾਂ ਨੇ ਵਿਧਾਇਕਾਂ ਨੂੰ ਮਿਲਣ ਦੀ ਇੱਛਾ ਜਤਾਈ ਪਰ ਸੁਰੱਖਿਆ ਵਿੱਚ ਤੈਨਾਤ ਕਰਮਚਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਘਰ ਤਕ ਨਹੀਂ ਜਾਣ ਦਿੱਤਾ। ਇਸ ਦੌਰਾਨ ਲੋਕ ਇਨਸਾਫ਼ ਪਾਰਟੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਦੇ ਖਿਲਾਫ ਜਮ ਕੇ ਨਾਅਰੇਬਾਜੀ ਵੀ ਕੀਤੀ।
ਇਹ 4 ਆਯੁਰਵੈਦਿਕ ਔਸ਼ਧੀਆਂ ਨਾਲ ਖ਼ਤਮ ਹੋਵੇਗੀ ਪੇਟ ਦੀ ਸਮੱਸਿਆ
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਵਿਧਾਇਕ ਇਸ ਭਾਈਚਾਰੇ ਨਾਲ ਸਬੰਧਿਤ ਹੋਣ ਦੇ ਬਾਵਜੂਦ ਸਰਕਾਰ ਵਿਚ ਰਹਿੰਦੇ ਹੋਏ ਇੰਨੇ ਵੱਡੇ ਘੁਟਾਲੇ ਤੇ ਕੋਈ ਗੱਲ ਨਹੀਂ ਰੱਖ ਰਹੇ। ਇਸ ਦੌਰਾਨ ਪ੍ਰਦਰਸ਼ਕਾਰੀਆਂ ਨੇ ਘੁਟਾਲੇ ਦੇ ਦੋਸ਼ੀ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਵੀ ਬਣਾ ਕੇ ਲਿਆਏ ਸਨ। ਅੱਧੇ ਘੰਟੇ ਦੇ ਪ੍ਰਦਰਸ਼ਨ ਤੋਂ ਬਾਅਦ ਲਾਈਵ ਜ਼ਰੀਏ ਸੋਸ਼ਲ ਮੀਡੀਆ ਤੇ ਵੀ ਇਸ ਨੂੰ ਵਾਇਰਲ ਕੀਤਾ ਗਿਆ। ਉੱਥੇ ਹੀ ਪ੍ਰਦਰਸ਼ਨਕਾਰੀਆਂ ਤੇ ਕਾਰਵਾਈ ਨੂੰ ਲੈ ਕੇ ਪੁਲਿਸ ਵੱਲੋਂ ਵੀਡੀਓਗ੍ਰਾਫੀ ਕਰਵਾਈ ਗਈ।
