ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਹੁਣ ਸਿੱਧੇ ਕਿਸਾਨਾਂ ਦੇ ਖਾਤੇ ’ਚ ਆਵੇਗੀ ਐਮਐਸਪੀ, ਸੂਬੇ ਨੂੰ ਮੰਨਣੀ ਪਵੇਗੀ ਕੇਂਦਰ ਦੀ ਗੱਲ

ਪੰਜਾਬੀ ਲੋਕ · 09 April 2021
ਮੂਲ ਤਸਵੀਰ ਉਪਲਬਧ ਨਹੀਂ

ਪੰਜਾਬ ਵਿੱਚ ਐਮਐਸਪੀ ਸਿੱਧੀ ਕਿਸਾਨਾਂ ਦੇ ਖਾਤੇ ਵਿੱਚ ਪਹੁੰਚੇਗੀ। ਇਸ ਦੀ ਜਾਣਕਾਰੀ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਤੀ ਹੈ। ਹਾਲਾਂਕਿ, ਉਹਨਾਂ ਕਿਹਾ ਕਿ ਸੂਬਾ ਸਰਕਾਰ ਕੋਲ ਕੇਂਦਰ ਦਾ ਹੁਕਮ ਮੰਨਣ ਤੋਂ ਇਲਾਵਾ ਦੂਜਾ ਕੋਈ ਚਾਰਾ ਨਹੀਂ ਹੈ। ਮਨਪ੍ਰੀਤ ਬਾਦਲ ਨੇ ਦਸਿਆ ਕਿ ਕੇਂਦਰ ਨੇ ਡਾਇਰੈਕਟਰ ਬੈਕ ਟ੍ਰਾਂਸਫਰ ਲਾਗੂ ਕਰਨ ਲਈ ਹੋਰ ਸਮੇਂ ਦੀ ਮੰਗ ਕੀਤੀ ਸੀ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਇਸ ਸਬੰਧੀ ਡੀਬੀਟੀ ਪ੍ਰਣਾਲੀ ਲਾਗੂ ਕਰਨ ਲਈ ਅਤੇ ਸਮਾਂ ਦਿੱਤੇ ਜਾਣ ਦੇ ਪੰਜਾਬ ਦੀ ਅਪੀਲ ਨੂੰ ਕੇਂਦਰ ਸਰਕਾਰ ਨੇ ਸਵੀਕਾਰ ਨਹੀਂ ਕੀਤਾ। ਪੀਊਸ਼ ਗੋਇਲ ਨਾਲ ਲੰਬੇ ਸਮੇਂ ਤਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਬਾਦਲ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਆੜਤੀਆਂ ਨਾਲ ਇਕ ਬੈਠਕ ਬੁਲਾਈ।

ਇਸ ਬੈਠਕ ਵਿੱਚ 10 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਕਣਕ ਦੀ ਖਰੀਦ ’ਤੇ ਐਮਐਸਪੀ ਦਾ ਭੁਗਤਾਨ ਨਵੀਂ ਪ੍ਰਣਾਲੀ ਤਹਿਤ ਕੀਤੇ ਜਾਣ ’ਤੇ ਚਰਚਾ ਕੀਤੀ ਗਈ। ਪੰਜਾਬ ਸਰਕਾਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਕੇਂਦਰ ਸਰਕਾਰ ਵੱਲੋਂ ਕਣਕ ਅਤੇ ਚਾਵਲ ਦੀ ਐਮਐਸਪੀ ’ਤੇ ਖਰੀਦ ਕਰਦੀ ਹੈ।

ਵਰਤਮਾਨ ਵਿੱਚ ਪੰਜਾਬ ਵਿੱਚ ਕਿਸਾਨਾਂ ਨੂੰ ਐਮਐਸਪੀ ਦਾ  ਭੁਗਤਾਨ ਆੜਤੀਆਂ ਦੁਆਰਾ ਕੀਤਾ ਜਾਂਦਾ ਹੈ ਜਦਕਿ ਹੋਰ ਸੂਬਿਆਂ ਵਿੱਚ ਇਹ ਭੁਗਤਾਨ ਕਿਸਾਨਾਂ ਨੂੰ ਸਿੱਧੇ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾਂਦਾ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਉਹਨਾਂ ਨੂੰ ਡੀਬੀਟੀ ਲਾਗੂ ਕਰਨ ਲਈ ਕਿਹਾ ਸੀ ਪਰ ਉਹਨਾਂ ਨੇ ਇਸ ਦੇ ਲਈ ਸਮਾਂ ਮੰਗਿਆ ਸੀ ਕਿਉਂ ਕਿ ਪੰਜਾਬ ਵਿੱਚ ਆੜਤੀਆ ਪ੍ਰਣਾਲੀ ਚਲਦੀ ਹੈ। ਉਹਨਾਂ ਕੋਲ ਹੁਣ ਕੋਈ ਰਸਤਾ ਨਹੀਂ ਹੈ, ਹੁਣ ਉਹ ਮੌਜੂਦਾ ਸੈਸ਼ਨ ਤੋਂ ਹੀ ਸਿੱਧੇ ਬੈਂਕ ਟ੍ਰਾਂਸਫਰ ਨੂੰ ਲਾਗੂ ਕਰਨਗੇ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ