Uncategorized

ਹੁਣ NRI ਵੀਰ ਵੀ ਆਏ ਕਿਸਾਨਾਂ ਦੇ ਹੱਕ ’ਚ, ਕਹਿੰਦੇ ਬਿੱਲ ਪਾਸ ਹੋਣਾ, ਕਿਸਾਨਾਂ ਨਾਲ ਸ਼ਰੇਆਮ ਧੱਕਾ

ਪੰਜਾਬ ਵਿੱਚ ਤਾਂ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਹੀ ਜਾ ਰਿਹਾ ਹੈ ਪਰ ਨਾਲ ਦੀ ਨਾਲ ਵਿਦੇਸ਼ਾਂ ਵਿੱਚ ਵੀ ਇਹਨਾਂ ਬਿੱਲਾਂ ਦੇ ਵਿਰੋਧ ਪੰਜਾਬੀ ਕਿਸਾਨਾਂ ਨੇ ਹਾਅ ਦਾ ਨਾਅਰਾ ਮਾਰਿਆ ਹੈ। ਭਾਰਤੀ ਨੌਜਵਾਨਾਂ ਨੇ ਇਹਨਾਂ ਬਿੱਲਾਂ ਦਾ ਡਟ ਕੇ ਵਿਰੋਧ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੰਸਦ ਵਿੱਚ ਪਾਸ ਹੋਇਆ ਕਿਸਾਨ ਵਿਰੋਧੀ ਬਿੱਲ ਕਿਸਾਨਾਂ ਨਾਲ ਸ਼ਰੇਆਮ ਧੱਕਾ ਹੈ।

ਉਨ੍ਹਾਂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ਿਆਂ ਦੀ ਮਾਰ ਹੇਠ ਡੁੱਬਾ ਹੋਇਆ ਹੈ ਉਤੋਂ ਸਰਕਾਰ ਨੇ ਇਹ ਬਿੱਲ ਲਿਆ ਕੇ ਕਿਸਾਨ ਨੂੰ ਤਬਾਹੀ ਕਿਨਾਰੇ ਲਿਆ ਖੜ੍ਹਾ ਕੀਤਾ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਹੱਕਾਂ ਲਈ ਖੜ੍ਹੇ ਹੋਣਾ ਚਾਹੀਦਾ ਹੈ ਪਰ ਸਰਕਾਰ ਨੇ ਰਾਜ ਸਭਾ ਵਿੱਚ ਬਿੱਲ ਧੱਕੇ ਨਾਲ ਪਾਸ ਕਰਵਾ ਕੇ ਕਿਸਾਨਾਂ ਦੀ ਆਰਥਿਕਤਾ ਨੂੰ ਸੱਟ ਮਾਰੀ ਹੈ।

ਇਹ ਵੀ ਪੜ੍ਹੋ: ਲੰਬੀ ਧਰਨੇ ’ਚ ਸ਼ਾਮਲ ਹੋਣ ਲਈ ਟਰੈਕਟਰ ’ਤੇ ਰਵਾਨਾ ਹੋਏ ਸੁਖਬੀਰ ਬਾਦਲ ਤੇ ਬੀਬਾ ਬਾਦਲ

ਇਸ ਮੌਕੇ ਅਮਰਜੀਤ ਸਿੰਘ, ਸਤਪਾਲ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਗੁਰਸ਼ਰਨ ਸਿੰਘ, ਪਰਮਜੀਤ ਸਿੰਘ, ਯਾਦਵਿੰਦਰ ਸਿੰਘ, ਜਸਪ੍ਰੀਤ ਸਿੰਘ ਗਗਨਦੀਪ ਸਿੱਧੂ, ਮਨਜੀਤ ਸਿੰਘ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ, ਅਮਨਦੀਪ ਹੀਰ,ਹਸਮੱਤ ਢੀਂਡਸਾ ਨੇ ਆਖਿਆ ਕਿ ਉਹ ਮੋਦੀ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੀ ਖੁੱਲ੍ਹ ਕੇ ਵਿਰੋਧਤਾ ਕਰਦੇ ਹਨ।

ਇਹ ਵੀ ਪੜ੍ਹੋ: ਮੈਂ ਕਿਸੇ ਵੀ ਹਾਲਤ ’ਚ ਖੇਤੀ ਬਿੱਲ ਪਾਸ ਨਹੀਂ ਹੋਣ ਦੇਵਾਂਗਾ: ਕੈਪਟਨ ਅਮਰਿੰਦਰ ਸਿੰਘ

ਦਸ ਦਈਏ ਕਿ ਅੱਜ ਪੂਰੇ ਪੰਜਾਬ ਵਿੱਚ ਕਿਸਾਨਾਂ ਅਤੇ ਹੋਰਨਾਂ ਬਹੁਤ ਸਾਰੇ ਲੋਕਾਂ ਵੱਲੋਂ ਖੇਤੀ ਆਰਡੀਨੈਂਸਾਂ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸੜਕਾਂ, ਪੱਟੜੀਆਂ, ਮਾਰਗ ਸਭ ਕੁੱਝ ਬੰਦ ਪਿਆ ਹੈ ਤੇ ਦੁਕਾਨਾਂ ਤਕ ਨੂੰ ਵੀ ਜਿੰਦੇ ਲਗਾ ਦਿੱਤੇ ਗਏ ਹਨ।

ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੀ ਮੈਦਾਨ ਵਿੱਚ ਨਿੱਤਰਿਆ ਹੈ। ਅੱਜ ਬਰਨਾਲਾ ‘ਚ ਅਕਾਲੀ ਦਲ ਵੱਲੋਂ ਲਾਏ ਗਏ ਧਰਨੇ ਵਿੱਚ ਅਕਾਲੀ ਲੀਡਰ ਦਵਿੰਦਰ ਸਿੰਘ ਬੀਹਲਾ ਵੱਲੋਂ ਟਰੈਕਟਰ ਨੂੰ ਅੱਗ ਲਾ ਕੇ ਖੇਤੀ ਬਿੱਲਾਂ ਵਿਰੁੱਧ ਰੋਸ ਜਤਾਇਆ ਗਿਆ। ਅਕਾਲੀ ਲੀਡਰ ਨੇ ਕਿਹਾ ਕਿ ਟਰੈਕਟਰ ਕਿਸਾਨ ਦਾ ਪੁੱਤ ਹੁੰਦਾ ਹੈ। ਜੇ ਕਿਸਾਨ ਹੀ ਨਾ ਰਿਹਾ ਤਾਂ ਇਨ੍ਹਾਂ ਟਰੈਕਟਰਾਂ ਦਾ ਵੀ ਕੀ ਕਰਨਾ ਹੈ।

Click to comment

Leave a Reply

Your email address will not be published. Required fields are marked *

Most Popular

To Top