ਹੁਸ਼ਿਆਰਪੁਰ ਦੀ ਗੈਸ ਫੈਕਟਰੀ ‘ਚ ਹੋਇਆ ਵੱਡਾ ਧਮਾਕਾ, ਇਕ ਦੀ ਗਈ ਜਾਨ

 ਹੁਸ਼ਿਆਰਪੁਰ ਦੀ ਗੈਸ ਫੈਕਟਰੀ ‘ਚ ਹੋਇਆ ਵੱਡਾ ਧਮਾਕਾ, ਇਕ ਦੀ ਗਈ ਜਾਨ

ਹੁਸ਼ਿਆਰਪੁਰ-ਜਲੰਧਰ ਰਸਤੇ ਤੇ ਸਥਿਤ ਅੱਡਾ ਨਸਰਾਲਾ ਵਿਖੇ ਅੱਜ ਸਵੇਰੇ ਗੈਸ ਪਲਾਟ ਵਿੱਚ ਗੈਸ ਸਿਲੰਡਰ ਫਟਣ ਕਾਰਨ ਵੱਡਾ ਧਮਾਕਾ ਹੋਇਆ ਹੈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ 2 ਹੋਰ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀ ਹੋਏ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਡਾਕਟਰਾਂ ਵੱਲੋਂ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

PunjabKesari

ਮਿਲੀ ਜਾਣਕਾਰੀ ਮੁਤਾਬਕ ਨਸਰਾਲਾ ਵਿਖੇ ਸਥਿਤ ਜੇਕੇ ਇੰਟਰਪ੍ਰਾਈਜਿਜ਼ ਜਿਹੜਾ ਕਿ ਸਿਲੰਡਰਾਂ ਵਿੱਚ ਬੈਲਡਿੰਗ ਵਾਲੀ ਗੈਸ ਭਰਕੇ ਸਪਲਾਈ ਕਰਨ ਦ ਕੰਮ ਕੀਤਾ ਜਾਂਦਾ ਹੈ। ਅੱਜ ਜਦੋਂ ਸਵੇਰੇ ਕਰਮਚਾਰੀ ਕੰਮ ਕਰ ਰਹੇ ਸੀ ਤਾਂ ਅਚਾਨਕ ਇੱਕ ਸਿਲੰਡਰ ਫਟ ਗਿਆ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 2 ਗੰਭੀਰ ਜ਼ਖ਼ਮੀ ਹੋ ਗਏ।

ਇਸ ਦੀ ਸੂਚਨਾ ਮਿਲਦਿਆਂ ਪੁਲਿਸ ਚੌਂਕੀ ਨਸਰਾਲਾ ਦੇ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਅਤੇ ਹਰ ਪਹਿਲੂ ਨੂੰ ਆਧਾਰ ਬਣਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਪ੍ਰਵਾਸੀ ਪੰਜਾਬੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇੱਥੇ ਕੰਮ ਕਰਦਾ ਸੀ। ਪੁਲਿਸ ਦੀ ਜਾਂਚ ਤੋਂ ਬਾਅਦ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

 

Leave a Reply

Your email address will not be published.