Punjab

ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋਣ ਨਾਲ ਸੰਗਤਾਂ ‘ਚ ਭਾਰੀ ਉਤਸ਼ਾਹ, ਜਾਣ ਤੋਂ ਪਹਿਲਾ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ

ਭਾਵੇਂਕਿ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਹੋਣ ਦਾ ਸਭ ਨੂੰ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ਹੈ, ਪਰ ਇਸ ਸਾਲ ਮਹਾਂਮਾਰੀ ਕਾਰਨ ਸਰਕਾਰ ਵੱਲੋਂ ਯਾਤਰਾ ‘ਤੇ ਰੋਕ ਲਗਾ ਦਿੱਤੀ ਗਈ ਸੀ। ਦਰਅਸਲ ਹੁਣ ਉਤਰਾਖੰਡ ਸਰਕਾਰ ਵੱਲੋਂ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਕਰਨ ਦੀ ਆਗਿਆ ਦੇ ਦਿੱਤੀ ਹੈ ਜੋ ਕਿ 4 ਸਤੰਬਰ ਤੋਂ ਸ਼ੁਰੂ ਕਰ ਦਿੱਤੀ ਗਈ ਹੈ।

ਯਾਤਰਾ ਸ਼ੁਰੂ ਹੋਣ ਨਾਲ ਜਿੱਥੇ ਸਿੱਖ ਸੰਗਤਾਂ ‘ਚ ਖ਼ੁਸੀ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਹੀ ਯਾਰਤੀਆਂ ਲਈ ਕੋਰੋਨਾ ਟੈਸਟ ਕਰਵਾਉਣਾ ਵੀ ਲਾਜ਼ਮੀ ਹੋਵੇਗਾ। ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਕੋਰੋਨਾ ਕਾਰਨ ਹੇਮਕੁੰਟ ਸਾਹਿਬ ਜਾਣ ਵਾਲੀ ਸਿੱਖ ਸੰਗਤ ਦੀ ਗਿਣਤੀ ਕਾਫੀ ਘੱਟ ਹੈ।

ਵੱਡੀ ਖ਼ਬਰ: ਖੇਡ ਜਗਤ ਨੂੰ ਵੱਡਾ ਝਟਕਾ, ਕਬੱਡੀ ਖਿਡਾਰੀ ਕੁਲਜੀਤ ਸਿੰਘ ਦਾ ਹੋਇਆ ਦੇਹਾਂਤ

ਹਰ ਸਾਲ ਦੀ ਤਰ੍ਹਾਂ ਵੱਡੀ ਗਿਣਤੀ ‘ਚ ਸੰਗਤ ਹੇਮਕੁੰਟ ਸਾਹਿਬ ਨਤਮਸਤਕ ਹੋਣ ਨਹੀਂ ਪਹੁੰਚ ਸਕੀ। ਸ਼੍ਰੀ ਹੇਮਕੁੰਟ ਸਾਹਿਬ ਦੇ ਪ੍ਰਬੰਧਕ ਮੈਂਬਰ ਨੇ ਦੱਸਿਆ ਕਿ ਬਜ਼ੁਰਗ ਅਤੇ ਬੱਚੇ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਨਹੀਂ ਆ ਸਕਣਗੇ ਅਤੇ ਹਰ ਯਾਤਰੀ ਲਈ ਕੋਰੋਨਾ ਰਿਪੋਰਟ ਨਾਲ ਲੈ ਕੇ ਜਾਣੀ ਜ਼ਰੂਰੀ ਹੋਵੇਗੀ। ਜਿਸ ਨਾਲ ਸੰਗਤਾਂ ਨੂੰ ਰਸਤੇ ‘ਚ ਕੋਈ ਪਰੇਸ਼ਾਨੀ ਨਹੀ ਹੋਵੇਗੀ।

ਉਹਨਾਂ ਅਪੀਲ ਕੀਤੀ ਕਿ ਕੋਰੋਨਾ ਟੈਸਟ ਕਰਵਾਏ ਬਿਨਾਂ ਕੋਈ ਵੀ ਵਿਅਕਤੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਨਾ ਆਵੇ। ਉੱਧਰ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਸੰਗਤਾਂ ਦੀ ਰਿਹਾਇਸ਼ ਅਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਹੈ।ਦੱਸ ਦਈਏ ਕਿ ਇਸ ਸਾਲ ਸਿੱਖ ਸੰਗਤ ਨੂੰ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ 36 ਦਿਨਾਂ ਦੀ ਆਗਿਆ ਦਿੱਤੀ ਗਈ ਹੈ, ਯਾਨੀ ਕਿ 10 ਅਕਤੂਬਰ ਨੂੰ ਹੇਮਕੁੰਟ ਸਾਹਿਬ ਵਿਖੇ ਸਮਾਪਤੀ ਦੀ ਅਰਦਾਸ ਹੋਵੇਗੀ।

Click to comment

Leave a Reply

Your email address will not be published.

Most Popular

To Top