News

ਹੋਲਾ ਮਹੱਲਾ ਨੂੰ ਲੈ ਕੇ ਪ੍ਰਸ਼ਾਸ਼ਨ ਅਲਰਟ, ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧਾਈ

ਹੋਲਾ ਮਹੱਲਾ ਦੌਰਾਨ ਸੰਗਤਾਂ ਦੀਆਂ ਸੁਵਿਧਾਵਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਬੱਸ ਸਰਵਿਸ ਸ਼ੁਰੂ ਕੀਤੀ ਹੈ। ਸੰਗਤ ਦੇ ਆਉਣ ਜਾਣ ਲਈ ਚਲਾਈ ਜਾ ਰਹੀ ਇਸ ਬੱਸ ਸਰਵਿਸ ਨੂੰ ਸੈਨੇਟਾਈਜ਼ ਕਰਨ ਦੇ ਨਾਲ-ਨਾਲ ਬੱਸ ਡਰਾਈਵਰਾਂ ਅਤੇ ਸਵਾਰੀਆਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਉਪਲੱਬਧ ਕਰਵਾਏ ਗਏ ਹਨ।

Hola Mohalla 2021 | Hola Mohalla in Anandpur Sahib | Adotrip

ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਹਿਮਾਚਲ ਤੇ ਚੰਡੀਗੜ੍ਹ ਤੋਂ ਆਉਣ-ਜਾਣ ਵਾਲੀ ਟ੍ਰੈਫਿਕ ਜੋ ਸ੍ਰੀ ਅਨੰਦਪੁਰ ਸਾਹਿਬ ਤੋਂ ਹੋ ਕੇ ਲੰਘਦੀ ਸੀ, ਲਈ ਬਦਲਵੇਂ ਰੂਟਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਡਾ. ਅਖਿਲ ਨੇ ਦਸਿਆ ਕਿ ਸ਼ਹਿਰ ਨੂੰ ਬਾਰਾਂ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਤੇ ਤਕਰੀਬਨ ਚਾਰ ਹਜ਼ਾਰ ਪੁਲਿਸ ਮੁਲਾਜ਼ਮ ਹੋਲਾ ਮਹੱਲਾ ਦੌਰਾਨ ਕੀਰਤਪੁਰ ਸਾਹਿਬ ਤੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਤਾਇਨਾਤ ਕੀਤੇ ਗਏ ਹਨ।

125 ਦੇ ਕਰੀਬ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ ਤਾਂ ਜੋ ਹਰ ਵਿਅਕਤੀ ਤੇ ਅੱਖ ਰੱਖੀ ਜਾ ਸਕੇ ਤੇ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪ੍ਰਸ਼ਾਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦਾ ਸਖ਼ਤੀ ਨਾਲ ਪਾਲਣ ਕਰਨ ਕਿਉਂ ਕਿ ਇਸ ਵਿੱਚ ਉਹਨਾਂ ਦੀ ਹੀ ਭਲਾਈ ਹੈ। ਦਸ ਦਈਏ ਕਿ ਬਹੁਤ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਆਨੰਦਪੁਰ ਸਾਹਿਬ ਹੋਲੇ ਮਹੱਲੇ ਲਈ ਪਹੁੰਚ ਰਹੀਆਂ ਹਨ ਜਿੱਥੇ ਕਿ ਸਿੱਖ ਸੰਗਤ ਵੱਲੋਂ ਘੋੜ ਦੌੜ ਤੇ ਗਤਕਾ ਖੇਡਿਆ ਜਾਂਦਾ ਹੈ।

Click to comment

Leave a Reply

Your email address will not be published. Required fields are marked *

Most Popular

To Top