News

ਹੋਲਾ-ਮੁਹੱਲਾ ਤਿਉਹਾਰ ’ਚ ਸ਼ਾਮਲ ਹੋਣ ਵਾਲੀ ਸੰਗਤ ਲਈ ਜ਼ਰੂਰੀ ਹਦਾਇਤ

ਹੋਲੀ ਦਾ ਤਿਉਹਾਰ ਨੇੜੇ ਆ ਰਿਹਾ ਹੈ। ਲੋਕਾਂ ਵਿੱਚ ਇਸ ਤਿਉਹਾਰ ਪ੍ਰਤੀ ਕਾਫ਼ੀ ਉਤਸ਼ਾਹ ਭਰਿਆ ਹੋਇਆ ਹੈ। ਉੱਥੇ ਹੀ ਸਿੱਖ ਹੋਲਾ-ਮਹੱਲਾ ਮਨਾਉਂਦੇ ਹਨ। ਰੋਪੜ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਸ਼੍ਰੀ ਅਨੰਦਪੁਰ ਆਉਣ ਵਾਲੀ ਸੰਗਤ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਇਹਨਾਂ ਹਦਾਇਤਾਂ ਮੁਤਾਬਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਉਣ ਆਉਣ ਵਾਲੀ ਸੰਗਤ ਨੂੰ ਅਪਣੀ ਕੋਰੋਨਾ ਨੈਗੇਟਿਵ ਰਿਪੋਰਟ ਨਾਲ ਲੈ ਕੇ ਆਉਣੀ ਪਵੇਗੀ।

Hola Mohalla 2021 | Hola Mohalla in Anandpur Sahib | Adotrip

ਇਸ ਤੋਂ ਬਾਅਦ ਹੀ ਉਹਨਾਂ ਨੂੰ ਐਂਟਰੀ ਮਿਲੇਗੀ। ਰੂਪਨਗਰ ਵਿੱਚ ਹੋਲਾ-ਮਹੱਲਾ 24 ਮਾਰਚ ਤੋਂ 26 ਮਾਰਚ ਤੱਕ ਕੀਰਤਪੁਰ ਸਾਹਿਬ ਵਿਖੇ ਅਤੇ 27 ਮਾਰਚ ਤੋਂ 29 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਰੋਪੜ ਜ਼ਿਲ੍ਹੇ ਵਿੱਚ ਕੋਰੋਨਾ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਰਿਕਵਰੀ ਰੇਟ ਘਟ ਕੇ 86 ਫ਼ੀ ਸਦੀ ਰਹਿ ਗਿਆ ਹੈ।

ਡਿਪਟੀ ਕਮਿਸ਼ਨਰ ਦਾ ਕਹਿਣਾ ਹੈ ਕਿ ਰੂਪਨਗਰ ਜ਼ਿਲ੍ਹੇ ਵਿੱਚ ਪਹਿਲਾਂ ਹੀ ਰਾਤ ਦਾ ਕਰਫਿਊ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਲਗਾਇਆ ਗਿਆ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕੀ ਪ੍ਰਸਾਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪੂਰਨ ਤੌਰ ’ਤੇ ਪਾਲਣਾ ਕੀਤੀ ਜਾਵੇ ਤਾਂ ਜੋ ਇਸ ਬਿਮਾਰੀ ਤੋਂ ਬਚਿਆ ਜਾ ਸਕੇ।

ਦਸ ਦਈਏ ਕਿ ਪੂਰੇ ਦੇਸ਼ ਵਿੱਚ ਕੋਰੋਨਾ ਦੇ ਕੇਸ ਮੁੜ ਤੋਂ ਵਧਣੇ ਸ਼ੁਰੂ ਹੋ ਗਏ ਹਨ। ਇਸ ਨੂੰ ਲੈ ਕੇ ਕੇਂਦਰ ਸਰਕਾਰ ਵੀ ਅਲਰਟ ਹੋ ਗਈ ਹੈ। ਪੀਐਮ ਮੋਦੀ ਨੇ ਇਸ ਦੇ ਮੱਦੇਨਜ਼ਰ ਕੱਲ੍ਹ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ ਸੀ ਤੇ ਉਹਨਾਂ ਨੂੰ ਸਖ਼ਤੀ ਵਰਤਣ ਦੀ ਹਦਾਇਤ ਦਿੱਤੀ ਸੀ। ਉਹਨਾਂ ਕਿਹਾ ਕਿ ਦਵਾਈ ਦੇ ਨਾਲ-ਨਾਲ ਸਖ਼ਤਾਈ ਵੀ ਜ਼ਰੂਰੀ ਹੈ ਤਾਂ ਹੀ ਕੋਰੋਨਾ ਵਾਇਰਸ ’ਤੇ ਕੰਟਰੋਲ ਕੀਤਾ ਜਾ ਸਕਦਾ ਹੈ।  

Click to comment

Leave a Reply

Your email address will not be published. Required fields are marked *

Most Popular

To Top