News

ਹੋਲੇ-ਮਹੱਲੇ ਦੇ ਤਿਉਹਾਰ ’ਤੇ ਸ੍ਰੀ ਅਨੰਦਪੁਰ ਸਾਹਿਬ ‘ਚ ਲੱਗੀਆਂ ਰੌਣਕਾਂ, ਉਮੜਿਆ ਸੰਗਤਾਂ ਦਾ ਸੈਲਾਬ

ਹੋਲੀ ਇੱਕ ਅਜਿਹਾ ਸਰਵ-ਸਾਂਝਾ ਤਿਉਹਾਰ ਹੈ, ਜਿਸ ਨੂੰ ਦੱਖਣ ਭਾਰਤ ਨੂੰ ਛੱਡ ਕੇ ਬਾਕੀ ਸਾਰੀਆਂ ਥਾਵਾਂ ’ਤੇ ਬੜੇ ਚਾਅ ਤੇ ਉਲਾਸ ਨਾਲ ਮਨਾਇਆ ਜਾਂਦਾ ਹੈ। ਇਹ ਤਿਉਹਾਰ ਫੱਗਣ ਮਹਿਨੇ ਦੀ ਪੂਰਨਮਾਸ਼ੀ ਵਾਲੇ ਦਿਨ ਮਨਾਇਆ ਜਾਂਦਾ ਹੈ। 17 ਤੋਂ 19 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਸਾਲਾਨਾ ਕੌਮੀ ਤਿਉਹਾਰ ਹੋਲਾ-ਮਹੱਲਾ ਨੂੰ ਲੈ ਕੇ ਗੁਰੂ ਨਗਰੀ ਵਿਖੇ ਅਗਾਊਂ ਹੀ ਸੰਗਤਾਂ ਦਾ ਸੈਲਾਬ ਉਮੜ ਗਿਆ ਹੈ।

Celebrate Hola Mohalla and Get Indulged into the Festive Vibes – Hola  Mohalla

ਕਈ ਦਿਨ ਪਹਿਲਾਂ ਹੀ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਕਾਰਨ ਸ਼ਹਿਰ ਦੀਆਂ ਕਈ ਥਾਵਾਂ ਵੇਰਕਾ ਚੌਂਕ, ਪੰਜਾਬ ਨੈਸ਼ਨਲ ਬੈਂਕ ਚੌਂਕ, ਵਿਰਾਸਤ ਏ ਖਾਲਸਾ ਦੇ ਬਾਹਰ ਵਾਲੀ ਸੜਕ ਤੇ ਜਾਮ ਵਰਗੀ ਸਥਿਤੀ ਬਣੀ ਹੋਈ ਹੈ। ਇਤਿਹਾਸਕ ਗੁਰਦੁਆਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸਗੰਜ ਸਾਹਿਬ, ਗੁਰਦੁਆਰਾ ਭੋਰਾ ਸਾਹਿਬ, ਗੁਰਦੁਆਰਾ ਕਿਲਾ ਫਤਹਿਗੜ੍ਹ ਸਾਹਿਬ, ਗੁਰਦੁਆਰਾ ਕਿਲ੍ਹਾ ਆਨੰਦਪੁਰ ਸਾਹਿਬ ਵਿਖੇ ਸਵੇਰ ਤੋਂ ਲੈ ਕੇ ਸੰਗਤਾਂ ਨਤਮਸਤਕ ਹੋਣ ਲਈ ਲਾਈਨਾਂ ਵਿੱਚ ਲੱਗੀਆਂ ਰਹੀਆਂ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਅਤੇ ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੋਲੇ-ਮਹੱਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਤਕਰੀਬਨ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਪ੍ਰਕਾਰ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

Click to comment

Leave a Reply

Your email address will not be published.

Most Popular

To Top