News

ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ

ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਖਾਲਸਾਈ ਜਾਹੋ-ਜਹਾਲ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ-ਮਹੱਲਾ ਦੇ ਅੱਜ ਤੀਜੇ ਦਿਨ ਵੀ ਰੌਣਕਾਂ ਲੱਗੀਆਂ ਹਨ। ਸ੍ਰ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘਾਂ ਵਿਖੇ ਪਰਸੋਂ ਰੋਜ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸਰਬ ਲੋਹ ਅਤੇ ਦਸਮ ਗ੍ਰੰਥ ਜੀ ਦੀ ਗੁਰਬਾਣੀ ਦਾ ਪਰਵਾਹ ਚੱਲ ਰਿਹਾ ਹੈ, ਜਿਸ ਦੇ ਭੋਗ ਅੱਜ ਪੈਣ ਉਪਰੰਤ ਨਿਹੰਗ ਸਿੰਘਾਂ ਦੀ ਪੁਰਾਤਨ ਮਰਿਯਾਦਾ ਅਨੁਸਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋ ਮਹੱਲਾ ਕੱਢਿਆ। ਜਿਸ ਦੇ ਪ੍ਰਬੰਧ ਸੰਪੂਰਨ ਕੀਤੇ ਗਏ ਸੀ।

PunjabKesari

ਉਹਨਾਂ ਅੱਗੇ ਕਿਹਾ ਕਿ ਮਹੱਲੇ ਵਿੱਚ ਨਿਹੰਗ ਸਿੰਘ ਦਲਪੰਥਾਂ ਦੇ ਮੁੱਖੀ ਸਹਿਬਾਨ ਜਿਹਨਾਂ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਜੱਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਅਵਤਾਰ ਸਿੰਘ ਸੁਰਸਿੰਘ ਦਲ ਪੰਥ ਬਿਧੀ ਚੰਦ ਸੰਪਰਦਾ, ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਨਿਹਾਲ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਾਲਿਆਂ ਸਮੇਤ ਹੋਰ ਅਹਿਮ ਸ਼ਖ਼ਸ਼ੀਅਤਾਂ ਨੇ ਸ਼ਮੂਲੀਅਤ ਕੀਤੀ।

PunjabKesari

ਉਹਨਾਂ ਦਸਿਆ ਕਿ ਮਹੱਲਾ ਗੁ: ਸ਼ਹੀਦੀ ਬਾਗ਼ ਸਾਹਿਬ ਤੋਂ ਆਰੰਭ ਹੋ ਕੇ ਗੁ: ਬਾਬਾ ਅਜੀਤਗੜ੍ਹ ਸਾਹਿਬ ਨਿਹੰਗ ਛਾਉਣੀ ਤਰਨਾ ਦਲ ਹਰੀਆਂ ਵੇਲਾਂ, ਗੁ: ਗੁਰੂ ਕਾ ਬਾਗ਼ ਸਾਹਿਬ ਨਿਹੰਗ ਸਿੰਘ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੋਂ ਹੁੰਦਾ ਹੋਇਆਂ ਨਵੀਂ ਆਬਾਦੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵੇਰਕਾ ਚੌਕ, ਬੱਸ ਅੱਡਾ ਹੋ ਕੇ ਇਤਿਹਾਸਕ ਅਸਥਾਨ ਗੁ: ਮਾਤਾ ਜੀਤਾਂ ਜੀ ਸਾਹਿਬ ਵਿਖੇ ਨਤਮਸਤਕ ਹੋ ਕੇ ਪੁਰਾਤਨ ਚਰਨ ਗੰਗਾ ਸਟੇਡੀਅਮ ਵਿਖੇ ਪੁੱਜੇਗਾ

ਜਿਥੇ ਨਿਹੰਗ ਸਿੰਘ ਸਿੱਖ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜੇ, ਹਾਥੀਆਂ, ‘ਤੇ ਸਵਾਰ ਹੋ ਕੇ ਘੌੜ ਸਵਾਰੀ, ਨੇਜੇਬਾਜ਼ੀ, ਗਤਕੇਬਾਜ਼ੀ ਆਦਿ ਦਾ ਜੰਗਜੂ ਜੋਹਰ ਦਿਖਾ ਕੇ ਪੁਰਾਤਨ ਹੋਲੇ-ਮਹੱਲੇ ਤਿਉਹਾਰ ਨੂੰ ਨਵਾਂ ਕ੍ਰਾਂਤੀਕਾਰੀ ਰੂਪ ਦੇਣਗੇ।

Click to comment

Leave a Reply

Your email address will not be published. Required fields are marked *

Most Popular

To Top