ਹੋਸਟਲ ‘ਚ ਅਸ਼ਲੀਲ ਵੀਡੀਓ ਬਣਾ ਵਾਇਰਲ ਕਰਨ ਦਾ ਮਾਮਲਾ, ਮੁਲਜ਼ਮ ਕੁੜੀ ਗ੍ਰਿਫ਼ਤਾਰ

 ਹੋਸਟਲ ‘ਚ ਅਸ਼ਲੀਲ ਵੀਡੀਓ ਬਣਾ ਵਾਇਰਲ ਕਰਨ ਦਾ ਮਾਮਲਾ, ਮੁਲਜ਼ਮ ਕੁੜੀ ਗ੍ਰਿਫ਼ਤਾਰ

ਚੰਡੀਗੜ੍ਹ ਯੂਨੀਵਰਸਿਟੀ ਵਿੱਚ ਸ਼ਨੀਵਾਰ ਅੱਧੀ ਰਾਤ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ 60 ਦੇ ਕਰੀਬ ਕੁੜੀਆਂ ਦੀ ਨਹਾਉਂਦੀਆਂ ਦੀ ਵੀਡੀਓ ਵਾਇਰਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਵੀਡੀਓ ਇੱਕ ਵਿਦਿਆਰਥੀ ਵੱਲੋਂ ਲੀਕ ਕੀਤੀਆਂ ਗਈਆਂ ਹਨ। ਉਸ ਨੇ ਇਹ ਵੀਡੀਓ ਸ਼ਿਮਲਾ ਵਿੱਚ ਰਹਿੰਦੇ ਆਪਣੇ ਦੋਸਤ ਨੂੰ ਭੇਜੀ ਸੀ।

Punjab: Chandigarh University student caught making videos of 60 girls  taking bath, protests erupt | India News – India TV

ਉਸ ਨੇ ਇਸ ਨੂੰ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤਾ ਹੈ। ਇਸ ਦਾ ਪਤਾ ਲੱਗਣ ਤੋਂ ਬਾਅਦ 8 ਵਿਦਿਆਰਥਣਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ, ਇਹਨਾਂ ਵਿਦਿਆਰਥਣਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਵੀਡੀਓ ਭੇਜਣ ਵਾਲੀ ਕੁੜੀ ਅਤੇ ਇਸ ਨੂੰ ਵਾਇਰਲ ਕਰਨ ਵਾਲਾ ਉਸ ਦਾ ਦੋਸਤ ਦੋਵੇਂ ਹੀ ਹਿਮਾਚਲ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਵੀਡੀਓ ਭੇਜਣ ਵਾਲੇ ਵਿਦਿਆਰਥੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

Chandigarh University Viral Video: 60 छात्राओं का नहाते हुए वीडियो वायरल

ਰਾਤ ਕਰੀਬ 2.30 ਵਜੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਗੁੱਸੇ ਵਿੱਚ ਆਈਆਂ ਕੁੜੀਆਂ ਨੇ ਪੁਲਿਸ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਦੇ ਵਾਹਨਾਂ ਦੀ ਭੰਨਤੋੜ ਵੀ ਕੀਤੀ। ਅਹਿਮ ਗੱਲ ਹੁਣ ਲਗਾਤਾਰ ਵਿਦਿਆਰਥਣਾਂ ਦੀਆਂ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥੀ ਕਾਫੀ ਸਮੇਂ ਤੋਂ ਇਹ ਵੀਡੀਓ ਬਣਾ ਰਿਹਾ ਸੀ।

Chandigarh University: Intimate Videos Of Girl Students In Hostel Bathroom  Allegedly Leaked Online; 8 Attempt Suicide

ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਸ਼ਿਮਲਾ ਦੇ ਰਹਿਣ ਵਾਲੇ ਦੋਸ਼ੀ ਦੋਸਤ ਨੂੰ ਫੜਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਿਨ੍ਹਾਂ ਕੁੜੀਆਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਨੇ ਅਪਣੀ ਵੀਡੀਓ ਸੋਸ਼ਲ ਮੀਡੀਆ ‘ਤੇ ਦੇਖੀ ਲਈ ਸੀ। ਇਨ੍ਹਾਂ ਵਿੱਚੋਂ ਖੁਦਕੁਸ਼ੀ ਕਰਨ ਵਾਲੀ ਇੱਕ ਕੁੜੀ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਨੇਜਮੈਂਟ ‘ਤੇ ਕਾਰਵਾਈ ਕਰਨ ਦੀ ਬਜਾਏ ਮਾਮਲੇ ਨੂੰ ਦਬਾਉਣ ਦਾ ਇਲਜ਼ਾਮ ਵੀ ਲਗਾਇਆ ਹੈ। ਦੇਰ ਰਾਤ ਤੱਕ ਹੰਗਾਮਾ ਜਾਰੀ ਰਿਹਾ। ਸਾਵਧਾਨੀ ਦੇ ਤੌਰ ‘ਤੇ ਪੂਰੇ ਇਲਾਕੇ ‘ਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਵਿਦਿਆਰਥੀਆਂ ਨੇ ਯੂਨੀਵਰਸਿਟੀ ਨੂੰ ਘੇਰ ਲਿਆ ਅਤੇ ਇਨਸਾਫ਼ ਲੈਣ ਲਈ ਨਾਅਰੇਬਾਜ਼ੀ ਕੀਤੀ। ਇਹ ਹੰਗਾਮਾ ਇੰਨਾ ਵੱਧ ਗਿਆ ਕਿ ਸੁਰੱਖਿਆ ਮੁਲਾਜ਼ਮਾਂ ਨੂੰ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਨਾ ਪਿਆ।

Leave a Reply

Your email address will not be published.