ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਕਾਰੋਬਾਰ
ਕਾਰੋਬਾਰ

ਹੋ ਜਾਓ ਸਾਵਧਾਨ ਸਤਲੁਜ ਦਰਿਆ ਬਾਰੇ ਹੋਇਆ ਵੱਡਾ ਅਲਰਟ ਜਾਰੀ

ਪੰਜਾਬੀ ਲੋਕ · 24 July 2020
ਮੂਲ ਤਸਵੀਰ ਉਪਲਬਧ ਨਹੀਂ

ਹਿਮਾਚਲ ਵਿੱਚ ਪਈ ਬਾਰਸ਼ ਨੂੰ ਵੇਖਦਿਆਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਕਿਸੇ ਵੇਲੇ ਵੀ ਪਾਣੀ ਛੱਡਿਆ ਜਾ ਸਕਦਾ ਹੈ। ਭਾਖੜਾ ਡੈਮ ਮੈਨੇਜਮੈਂਟ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੂੰ ਲੈ ਕੇ ਨਹਿਰੀ ਵਿਭਾਗ ਤੇ ਪ੍ਰਸ਼ਾਸਨ ਚੌਕਸ ਹੋ ਗਏ ਹਨ। ਉਂਝ ਉਨ੍ਹਾਂ ਵੱਲੋਂ ਪੁਖਤਾ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਦੱਸ ਦਈਏ ਕਿ ਬੀਤੇ ਵਰ੍ਹੇ ਲੁਧਿਆਣਾ ਦੇ ਨਾਲ ਲੱਗਦੇ ਸਤਲੁਜ ਦਰਿਆ ਵਿੱਚ ਹੜ੍ਹ ਆਉਣ ਕਰਕੇ ਪਾਣੀ ਦਾ ਪੱਧਰ ਕਾਫੀ ਵਧ ਗਿਆ ਸੀ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਇਸ ਲਈ ਇਸ ਵਾਰ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਇਸ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਸਬੰਧੀ ਗੋਤਾਖੋਰਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਵਿਸ਼ੇਸ਼ ਡਿਊਟੀਆਂ ਲੱਗੀਆਂ ਹਨ। ਉਹ ਸਮੇਂ-ਸਮੇਂ ‘ਤੇ ਪਾਣੀ ਦਾ ਪੱਧਰ ਚੈੱਕ ਕਰਦੇ ਰਹਿੰਦੇ ਹਨ। ਰਾਤ ਨੂੰ ਵੀ ਚੌਕੀਦਾਰ ਲਾਏ ਗਏ ਹਨ ਜੋ ਨਹਿਰੀ ਵਿਭਾਗ ਤੇ ਪ੍ਰਸ਼ਾਸਨ ਨੂੰ ਸਤਲੁਜ ਦਰਿਆ ਦੇ ਪੱਧਰ ਬਾਰੇ ਜਾਣਕਾਰੀ ਮੁਹੱਈਆ ਕਰਵਾਉਂਦੇ ਹਨ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਉਧਰ, ਸਬ ਇਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ, ਉਨ੍ਹਾਂ ਕਿਹਾ ਕਿ ਐਨਡੀਆਰਐਫ ਦੀਆਂ ਟੀਮਾਂ ਵੀ ਵਿਸ਼ੇਸ਼ ਤੌਰ ‘ਤੇ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਹਰ ਅਜਿਹੇ ਹਾਲਾਤ ਨਾਲ ਨਜਿੱਠਿਆ ਜਾ ਸਕੇ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ