ਹੌਲਦਾਰ ਨੇ ਮੰਗੀ ਲੱਖ ਰੁਪਏ ਰਿਸ਼ਵਤ! ਵਿਜੀਲੈਂਸ ਨੇ ਲਿਆ ਵੱਡਾ ਐਕਸ਼ਨ

 ਹੌਲਦਾਰ ਨੇ ਮੰਗੀ ਲੱਖ ਰੁਪਏ ਰਿਸ਼ਵਤ! ਵਿਜੀਲੈਂਸ ਨੇ ਲਿਆ ਵੱਡਾ ਐਕਸ਼ਨ

ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਹੌਲਦਾਰ ਖਿਲਾਫ਼ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਹ ਮੁਲਾਜ਼ਮ ਪੁਲਿਸ ਚੌਕੀ, ਕਾਲਾਝਾੜ, ਥਾਣਾ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਹੈ।

Punjab: Naib tehsildar held taking Rs 10 lakh bribe | Chandigarh News -  Times of India

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਹਰਮਨਜੀਤ ਸਿੰਘ ਖਿਲਾਫ਼ ਸ਼ਿਕਾਇਤਕਰਤਾ ਪੱਪੂ ਸਿੰਘ ਵਾਸੀ ਪਿੰਡ ਬਾਗੜੀਆਂ, ਜ਼ਿਲ੍ਹਾ ਮਲੇਰਕੋਟਲਾ ਵੱਲੋਂ ਬਿਊਰੋ ਕੋਲ ਦਰਜ ਕਰਵਾਈ ਇੱਕ ਆਨਲਾਈਨ ਸ਼ਿਕਾਇਤ ਦੇ ਆਧਾਰ ਤੇ ਇਹ ਕੇਸ ਦਰਜ ਕੀਤਾ ਗਿਆ।

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਲਜ਼ਾਮ ਲਾਇ ਕਿ ਉਕਤ ਮੁਲਜ਼ਮ ਇੱਕ ਕੇਸ ਵਿੱਚ ਉਸ ਦੀ ਮਦਦ ਕਰਨ ਦੇ ਇਵਜ਼ ਵਿੱਚ ਰਿਸ਼ਵਤ ਮੰਗ ਰਿਹਾ ਹੈ। ਬੁਲਾਰੇ ਦੇ ਦੱਸਣ ਮੁਤਾਬਕ ਸ਼ਿਕਾਇਤ ਨਾਲ ਪੇਸ਼ ਕੀਤੇ ਤੱਥਾਂ ਤੇ ਸਬੂਤਾਂ ਦੀ ਪੜਤਾਲ ਉਪਰੰਤ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ ਪੁਲਿਸ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ।

Leave a Reply

Your email address will not be published.