Punjab

ਹੰਸ ਰਾਜ ਹੰਸ ਨੇ ਦਿੱਤਾ ਵੱਡਾ ਬਿਆਨ, “ਮੈਂ ਕਿਸਾਨਾਂ ਦੀ ਮੋਦੀ ਨਾਲ ਕਰਵਾਵਾਂਗਾ ਮੀਟਿੰਗ”

ਮੋਦੀ ਸਰਕਾਰ ਵਿਰੁੱਧ ਸਾਰੇ ਦੇਸ਼ ‘ਚ ਕਿਸਾਨਾਂ ਦਾ ਅੰਦੋਲਨ ਆਪਣੀ ਰਫਤਾਰ ਫੜਦਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਹਰ ਹੀਲਾ ਅਪਣਾਇਆ ਜਾ ਰਿਹਾ ਹੈ। ਕਿਸਾਨਾਂ ਵੱਲੋਂ ਜੇਲ੍ਹ ਭਰੋ ਅੰਦੋਲਨ, ਰੇਲ ਰੋਕੋ ਅੰਦੋਲਨ, ਅੱਧ ਨੰਗੇ ਹੋ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਦੇ ਆਗੂਆਂ ਨੂੰ ਪਿੰਡਾ ‘ਚ ਨਾ ਵੜਨ ਦੀ ਹਿਦਾਇਤ ਕੀਤੀ ਗਈ ਹੈ ਉੱਥੇ ਹੀ ਹੁਣ ਭਾਜਪਾ ਦੇ ਦਿੱਲੀ ਤੋਂ ਸੰਸਦ ਮੈਬਰ ਹੰਸ ਰਾਜ ਹੰਸ ਵੱਲੋਂ ਕਿਸਾਨਾਂ ਦੇ ਹੱਕ ‘ਚ ਡੱਟੇ ਰਹਿਣ ਦੀ ਗੱਲ ਆਖੀ ਗਈ ਹੈ। ਹੰਸ ਰਾਜ ਹੰਸ ਨੇ ਸਮੁੱਚੇ ਐਮਪੀ, ਕਲਾਕਾਰ, ਕਿਸਾਨਾਂ ਨੂੰ ਇੱਕਜੁੱਟ ਹੋ ਕੇ ਦਿੱਲੀ ਜਾਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਕਿਸਾਨਾਂ ਨੇ ਸੀਨੀਅਰ ਭਾਜਪਾ ਲੀਡਰ ਤਰੁਣ ਚੁੱਘ ਨੂੰ ਘੇਰਿਆ

ਉਨ੍ਹਾਂ ਕਿਹਾ ਕਿ ਉਹ ਖੁਦ ਪ੍ਰਧਾਨ ਮੰਤਰੀ ਮੋਦੀ ਨਾਲ ਕਿਸਾਨਾਂ ਦੀ ਮੀਟਿੰਗ ਕਰਵਾਉਣਗੇ ਤਾਂ ਜੋ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਵਿਚਾਰ ਚਰਚਾ ਕੀਤੀ ਜਾ ਸਕੇ। ਹੰਸ ਰਾਜ ਹੰਸ ਨੇ ਕਿਹਾ ਕਿ ਰਾਜਨੀਤੀਕ ਪਾਰਟੀਆਂ ਨੂੰ ਖੇਤੀ ਕਾਨੂੰਨਾ ਲੈ ਕੇ ਸਿਆਸਤ ਨਹੀਂ ਕਰਨੀ ਚਾਹੀਦੀ।

ਇਹ ਵੀ ਪੜ੍ਹੋ: ਦਿੱਲੀ ਪੁਲਿਸ ਨੇ ਦਿੱਲੀ ਇੰਡੀਆ ਗੇਟ ਦੇ ਆਸ-ਪਾਸ ਲਗਾਈ 144 ਧਾਰਾ

ਉਨ੍ਹਾਂ ਅਪੀਲ ਕੀਤੀ ਕਿ ਸਾਰੀਆਂ ਰਾਜਨੀਤੀਕ ਪਾਰਟੀਆਂ ਇੱਕਜੁੱਟ ਹੋ ਕੇ ਕਿਸਾਨਾਂ ਦਾ ਸਾਥ ਦੇਣ। ਦੱਸ ਦਈਏ ਕਿ ਬੀਤੇ ਦਿਨੀਂ ਨਕੋਦਰ ‘ਚ ਹੰਸ ਰਾਜ ਹੰਸ ਦੇ ਘਰ ਦਾ ਕਿਸਾਨਾਂ ਵੱਲੋਂ ਘਰ ਦਾ ਘਿਰਾਓ ਕੀਤਾ ਗਿਆ। ਉਹਨਾਂ ਦਾ ਪੁਤਲਾ ਬੁਤਲਾ ਫੂਕਿਆ ਗਿਆ ਤੇ ਨਾਲ ਹੀ ਨਾਅਰੇਬਾਜ਼ੀ ਵੀ ਕੀਤੀ ਗਈ। ਜਿਸ ਤੋਂ ਬਾਅਦ ਹੰਸ ਰਾਜ ਹੰਸ ਦਾ ਕਿਸਾਨਾਂ ਦੇ ਹੱਕ ‘ਚ ਕਥਿਤ ਤੌਰ ‘ਤੇ ਪਹਿਲਾ ਬਿਆਨ ਦਿੱਤਾ ਗਿਆ ਹੈ।  

Click to comment

Leave a Reply

Your email address will not be published. Required fields are marked *

Most Popular

To Top