ਗ਼ੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਤੇ ਖਹਿਰਾ ਨੇ ਘੇਰੀ ‘ਆਪ’, ਸਰਾਰੀ ਦੀ ਆਡੀਓ ‘ਤੇ VB ਚੁੱਪ ਕਿਉਂ ?

 ਗ਼ੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਤੇ ਖਹਿਰਾ ਨੇ ਘੇਰੀ ‘ਆਪ’, ਸਰਾਰੀ ਦੀ ਆਡੀਓ ‘ਤੇ VB ਚੁੱਪ ਕਿਉਂ ?

ਕਾਂਗਰਸ ਦੇ ਭੁਲੱਥ ਤੋਂ ਸੁਖਪਾਲ ਖਹਿਰਾ ਨੇ ਸਾਬਕਾ ਸਪੀਕਰ ਨੂੰ ਲੈ ਕੇ ਟਵੀਟ ਕੀਤਾ ਹੈ। ਉਹਨਾਂ ਕਿਹਾ ਕਿ ਰਾਣਾ ਕੇਪੀ ਸਿੰਘ ਖਿਲਾਫ਼ ਵੀਬੀ ਜਾਂਚ ਦੇ ਹੁਕਮ ਦੇਣ ਦੀ ਬਜਾਏ ਭਗਵੰਤ ਮਾਨ ਅਸਲ ਮਾਫ਼ੀਆ ਨੂੰ ਬੇਨਕਾਬ ਕਰਨ ਲਈ ਕਾਂਗਰਸ ਦੇ ਪਿਛਲੇ 5 ਸਾਲਾਂ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਦੀ ਸੀਬੀਆਈ ਜਾਂਚ ਦੇ ਹੁਕਮ ਦੇਣ! ਗ਼ੈਰ ਕਾਨੂੰਨੀ ਮਾਈਨਿੰਗ ਤੇ ਫੌਜ, ਬੀਐਸਐਫ ਨੇ ਹਾਈਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਹੈ!

ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਇਰਲ ਹੋਈ ਆਡੀਓ ਤੇ ਵੀਬੀ ਚੁੱਪ ਕਿਉਂ? ਦਰਅਸਲ ਵਿੱਚ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਜੀਲੈਂਸ ਬਿਊਰੋ ਨੂੰ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਗ਼ੈਰ-ਕਾਨੂੰਨੀ ਮਾਈਨਿੰਗ ਵਿੱਚ ਤਤਕਾਲੀ ਵਿਧਾਨ ਸਭਾ ਸਪੀਕਰ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਦੀ ਕਥਿਤ ਸ਼ਮੂਲੀਅਤ ਦੀ ਜਾਂਚ ਕਰਨ ਦਾ ਹੁਕਮ ਦਿੱਤਾ ਹੈ। ਰਾਣਾ ਕੇਪੀ ਸਿੰਘ ਤੋਂ ਵਿਜੀਲੈਂਸ ਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ।

ਗ਼ੈਰ ਕਾਨੂੰਨੀ ਮਾਈਨਿੰਗ ਤੋਂ ਇਲਾਵਾ ਰਾਣਾ ਕੇਪੀ ਸਿੰਘ ਤੋਂ ਆਮਦਨ ਤੋਂ ਜ਼ਿਆਦਾ ਜ਼ਾਇਦਾਦ ਹੋਣ ਨੂੰ ਲੈ ਕੇ ਵੀ ਜਾਂਚ ਕੀਤੀ ਜਾਵੇਗੀ। ਇਸ ਸਬੰਧੀ ਰਾਣਾ ਕੇਪੀ ਦਾ ਕਹਿਣਾ ਹੈ ਕਿ ਉਹਨਾਂ ਦਾ ਪਿਛਲੇ 40 ਸਾਲਾਂ ਦਾ ਸਿਆਸੀ ਕਰੀਅਰ ਹੈ ਅਤੇ ਉਹਨਾਂ ਨੂੰ ਮਾਣ ਹੈ ਕਿ ਉਹਨਾਂ ਦਾ ਕਰੀਅਰ ਬੇਦਾਗ਼ ਹੈ ਅਤੇ ਉਹ ਇਮਾਨਦਾਰ ਹਨ। ਉਹਨਾਂ ਕਿਹਾ ਕਿ, ਮਾਈਨਿੰਗ ਬਾਰੇ ਪੂਰੀ ਦੁਨੀਆ ਜਾਣਦੀ ਹੈ।

ਕੁਝ ਵੀ ਲੁਕਿਆ ਨਹੀਂ ਹੈ। ਭਾਰਤ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਫੌਜੀ ਨੂੰ ਹਾਈਕੋਰਟ ਵਿੱਚ ਜਾ ਕੇ ਇਹ ਪਿਆ ਕਿ ਮਾਈਨਿੰਗ ਦੇਸ਼ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਹੈ। ਇਹ ਪਹਿਲੀ ਵਾਰ ਹੋਇਆ ਹੈ ਜਦੋਂ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਖ਼ੁਦ ਸਰਹੱਦ ਦਾ ਦੌਰਾ ਕਰਨਾ ਪਿਆ ਅਤੇ ਚਿੰਤਾ ਪ੍ਰਗਟਾਈ ਗਈ ਕਿ ਮਾਈਨਿੰਗ ਦੇਸ਼ ਲਈ ਖ਼ਤਰਾ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਮੈਂ ਖ਼ੁਦ ਅਦਾਲਤ ਵਿੱਚ ਜਾਵਾਂਗਾ, ਮੈਨੂੰ ਮੰਤਰੀ ਬੈਂਸ ਤੇ ਭਰੋਸਾ ਨਹੀਂ ਹੈ।

Leave a Reply

Your email address will not be published.