ਜ਼ਮਾਨਤ ਮਿਲਣ ਤੋਂ ਬਾਅਦ ਵੀ ਜੇਲ੍ਹ ‘ਚੋਂ ਬਾਹਰ ਨਹੀਂ ਆ ਸਕਣਗੇ ਸਾਬਕਾ ਮੰਤਰੀ ਧਰਮਸੋਤ

 ਜ਼ਮਾਨਤ ਮਿਲਣ ਤੋਂ ਬਾਅਦ ਵੀ ਜੇਲ੍ਹ ‘ਚੋਂ ਬਾਹਰ ਨਹੀਂ ਆ ਸਕਣਗੇ ਸਾਬਕਾ ਮੰਤਰੀ ਧਰਮਸੋਤ

ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਅੱਜ ਵੀ ਜੇਲ੍ਹ ਤੋਂ ਰਿਹਾਅ ਨਹੀਂ ਹੋ ਸਕੇ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਭਾਵੇਂ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜਮਾਨਤ ਮਿਲ ਗਈ ਹੈ, ਪਰ ਦੂਜੇ ਦਿਨ ਵੀ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ। ਦੱਸ ਦਈਏ ਕਿ ਮੋਹਾਲੀ ਅਦਾਲਤ ਵੱਲੋਂ ਪ੍ਰਸ਼ਾਸ਼ਨ ਨੂੰ ਫੈਕਸ ਪ੍ਰਾਪਤ ਹੋਇਆ ਹੈ, ਜਿਸ ਵਿੱਚ ਤੱਥ ਸਹੀ ਨਹੀਂ ਹਨ, ਕਿਉਂਕਿ ਧਾਰਾਵਾਂ ਦਾ ਪ੍ਰਚਾਰ ਕੀਤਾ ਗਿਆ ਹੈ।

ਇਸ ਦੇ ਨਾਲ ਸਾਧੂ ਸਿੰਘ ਧਰਮਸੋਤ ਹੁਣ ਜੇਲ੍ਹ ਵਿੱਚ ਹੀ ਰਹਿਣਗੇ। ਧਰਮਸੋਤ ਦੀ ਰਿਹਾਈ ਰੁਕਣ ਤੋਂ ਬਾਅਦ ਰੋਸ ਵਿੱਚ ਆਏ ਕਾਂਗਰਸ ਵਰਕਰਾਂ ਵੱਲੋਂ ਜੇਲ੍ਹ ਦੇ ਬਾਹਰ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਜੇਲ੍ਹ ਸੁਪਰਡੈਂਟ ਨੇ ਕਿਹਾ ਕਿ, “ਮੋਹਾਲੀ ਅਦਾਲਤ ਤੋਂ ਸਾਨੂੰ ਜੋ ਫੈਕਸ ਮਿਲੇ ਹਨ, ਉਸ ਵਿੱਚ ਧਾਰਾਵਾਂ ਦਾ ਪ੍ਰਚਾਰ ਕੀਤਾ ਗਿਆ ਹੈ, ਜਿਸ ਕਾਰਨ ਸਾਧੂ ਸਿੰਘ ਧਰਮਸੋਤ ਨੂੰ ਅਜੇ ਰਿਹਾਅ ਨਹੀਂ ਕੀਤਾ ਜਾ ਸਕਦਾ ਹੈ।”

ਧਰਮਸੋਤ ਨੂੰ ਹੁਣ ਦੁਬਾਰਾ ਅਦਾਲਤ ‘ਚ ਪੇਸ਼ ਹੋਣਾ ਪਵੇਗਾ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਪਿਛਲੇ ਕੁਝ ਦਿਨਾਂ ਤੋਂ ਨਾਭਾ ਜੇਲ੍ਹ ‘ਚ ਬੰਦ ਹਨ। ਧਰਮਸੋਤ ‘ਤੇ ਜੰਗਲਾਤ ਘੁਟਾਲੇ ਦੇ ਇਲਜ਼ਾਮ ਹਨ, ਜਿਸ ਵਿੱਚ ਉਨ੍ਹਾਂ ਵੱਲੋਂ ਇੱਕ ਦਰੱਖਤ ਕੱਟਣ ਲਈ 500 ਰੁਪਏ ਰਿਸ਼ਵਤ ਲਈ ਗਈ ਸੀ। ਜਿਸ ਕਾਰਨ ਵਿਜੀਲੈਂਸ ਟੀਮ ਵੱਲੋਂ ਉਨ੍ਹਾਂ ਨੂੰ ਅਮਲੋਹ ਤੋਂ ਗ੍ਰਿਫਤਾਰ ਕਰ ਲਿਆ ਸੀ।

Leave a Reply

Your email address will not be published.