ਫ਼ਰੀਦਕੋਟ ਦੀ ਮਾਡਰਨ ਜੇਲ੍ਹ ’ਚੋਂ ਤਲਾਸ਼ੀ ਦੌਰਾਨ 5 ਮੋਬਾਇਲ ਬਰਾਮਦ, ਮੁਕੱਦਮਾ ਹੋਇਆ ਦਰਜ

 ਫ਼ਰੀਦਕੋਟ ਦੀ ਮਾਡਰਨ ਜੇਲ੍ਹ ’ਚੋਂ ਤਲਾਸ਼ੀ ਦੌਰਾਨ 5 ਮੋਬਾਇਲ ਬਰਾਮਦ, ਮੁਕੱਦਮਾ ਹੋਇਆ ਦਰਜ

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਮੋਬਾਇਲ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਇੱਕ ਵਾਰ ਫਿਰ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ ਕੁੱਲ 5 ਮੋਬਾਇਲ ਬਰਾਮਦ ਕੀਤੇ ਗਏ ਹਨ ਜਿਸ ਦੇ ਸਬੰਧ ਵਿੱਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਤੇ ਇੱਕ ਕੈਦੀ ਅਤੇ ਇੱਕ ਹਵਾਲਾਤੀ ਸਣੇ ਨਾਮਲੂਮਾਂ ਖਿਲਾਫ਼ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

3,600 mobile phones recovered from Punjab jails in 6 months: Minister -  Hindustan Times

ਪੁਲਿਸ ਨੂੰ ਭੇਜੀ ਸ਼ਿਕਾਇਤ ਵਿੱਚ ਜੇਲ੍ਹ ਪ੍ਰਸ਼ਾਸਨ ਮੁਤਾਬਕ ਜੇਲ੍ਹ ਕਰਮਚਾਰੀਆਂ ਵੱਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲੈਣ ਤੇ ਇੱਕ ਕੈਦੀ ਅਤੇ ਇੱਕ ਹਵਾਲਾਤੀ ਪਾਸੋਂ ਇੱਕ-ਇੱਕ ਮੋਬਾਇਲ ਮਿਲਿਆ ਹੈ ਜਦਕਿ 3 ਮੋਬਾਇਲ ਲਾਵਾਰਿਸ ਹਾਲਤ ਵਿੱਚ ਮਿਲੇ ਹਨ।

ਥਾਣਾ ਕੋਤਵਾਲੀ ਦੇ ਐਸਐਚਓ ਸੰਦੀਪ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੇ 5 ਮੋਬਾਇਲ ਬਰਾਮਦ ਕੀਤੇ ਹਨ ਜਿਸ ਦੇ ਸਬੰਧ ਵਿੱਚ ਕੇਸ ਦਰਜ ਕੀਤਾ ਗਿਆ ਹੈ। ਜਲਦ ਹੀ ਨਾਮਜ਼ਦ ਹਵਾਲਾਤੀਆਂ ਨੂੰ ਪ੍ਰੋਡਕਸ਼ਨ ਵਾਰੰਟ ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਜੇਲ੍ਹ ਵਿੱਚ ਇਹਨਾਂ ਕੋਲ ਮੋਬਾਇਲ ਕਿਸ ਤਰ੍ਹਾਂ ਪੁੱਜੇ।

Leave a Reply

Your email address will not be published.