News

ੴ ਤੇ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਲੈਣਾ ਪਿਆ ਮਹਿੰਗਾ, ਮੰਗੀ ਮੁਆਫ਼ੀ

ਕੁਝ ਦਿਨ ਪਹਿਲਾਂ ਕਾਂਗਰਸੀ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ੴ ਤੇ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਅਪਣੇ ਉਪਰ ਲਿਆ ਸੀ। ਇਸ ਦੀ ਵੀਡੀਓ ਵੀ ਵਾਇਰਲ ਹੋਈ ਸੀ। ਸਿੱਖ ਸੰਗਤ ਨੇ ਇਸ ਤੇ ਰੋਸ ਵੀ ਪ੍ਰਗਟਾਇਆ ਸੀ ਕਿ ਉਹਨਾਂ ਨੂੰ ਗੁਰੂ ਦੇ ਨਿਸ਼ਾਨਾਂ ਵਾਲਾ ਸ਼ਾਲ ਅਪਣੇ ਉਪਰ ਨਹੀਂ ਲੈਣਾ ਚਾਹੀਦਾ ਸੀ।

Image may contain: 3 people, people standing and beard

ਹੁਣ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਸਰਵਉਚ ਅਦਾਲਤ ਤੋਂ ਮੁਆਫ਼ੀ ਮੰਗ ਲਈ ਹੈ। ਉਹਨਾਂ ਲਿਖਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਸਰਬਉੱਚ ਹੈ ਤੇ ਜੇ ਮੈਂ ਅਣਜਾਣੇ ਵਿੱਚ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ।

ਕਾਂਗਰਸੀ ਲੀਡਰ ਨਵਜੋਤ ਸਿੱਧੂ ਉਸ ਵੇਲੇ ਨਵੇਂ ਵਿਵਾਦਾਂ ਵਿੱਚ ਘਿਰੇ ਸੀ ਜਦੋਂ ਸਿੱਖ ਯੂਥ ਪਾਵਰ ਆਫ ਪੰਜਾਬ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੱਤਰ ਦੇ ਕੇ ਸਿੱਧੂ ਖ਼ਿਲਾਫ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕਾਰਵਾਈ ਦੀ ਮੰਗ ਕੀਤੀ ਸੀ। ਜੱਥੇਬੰਦੀਆਂ ਨੇ ਇਸ ਸਬੰਧੀ ਪੱਤਰ ਪੁਲਿਸ ਨੂੰ ਵੀ ਸੌਂਪਿਆ ਸੀ।

ਜੱਥੇਬੰਦੀ ਦੇ ਆਗੂ ਪਰਮਜੀਤ ਸਿੰਘ ਅਕਾਲੀ ਨੇ ਆਖਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਮੁਤਾਬਕ ਇਹ ਗੁਰਬਾਣੀ ਜਾਂ ਸਿੱਖ ਚਿੰਨ੍ਹਾਂ ਦੀ ਬੇਅਦਬੀ ਹੈ। ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ।

ਉਨ੍ਹਾਂ ਇਸ ਮਾਮਲੇ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਕਾਂਗਰਸੀ ਆਗੂ ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਇਸੇ ਤਰ੍ਹਾਂ ਇਕ ਮੰਗ ਪੱਤਰ ਪੁਲਿਸ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ ਸੀ ਤੇ ਉਸ ਵਿੱਚ ਸਿੱਧੂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ।

Click to comment

Leave a Reply

Your email address will not be published.

Most Popular

To Top