ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਕਾਰੋਬਾਰ
ਕਾਰੋਬਾਰ

ਪੰਜਾਬ ਵੀ ਬਣੇਗਾ ‘ਇਕ ਦੇਸ਼, ਇਕ ਰਾਸ਼ਨ ਕਾਰਡ’ ਲਾਗੂ ਕਰਨ ਵਾਲਾ ਸੂਬਾ

ਪੰਜਾਬੀ ਲੋਕ · 12 September 2020
ਮੂਲ ਤਸਵੀਰ ਉਪਲਬਧ ਨਹੀਂ

ਅੰਮ੍ਰਿਤਸਰ: ਪੀਐਮ ਨਰਿੰਦਰ ਮੋਦੀ ਵੱਲੋਂ ਇਕ ਦੇਸ਼, ਇਕ ਰਾਸ਼ਨ ਕਾਰਡ ਸਕੀਮ ਨੂੰ ਮਨਜ਼ੂਰੀ ਮਿਲ ਚੁੱਕੀ ਹੈ। ਇਹ ਸਕੀਮ ਭਾਰਤ ਦੇ ਲਗਭਗ 26 ਸੂਬਿਆਂ ਆਂਦਰਾ ਪ੍ਰਦੇਸ਼, ਹਰਿਆਣਾ, ਕਲਕੱਤਾ, ਮਹਾਰਾਸ਼ਟਰ, ਓਡੀਸ਼ਾ, ਸਿੱਕਮ, ਮਿਜ਼ੋਰਮ, ਤੇਲੂਗਾਨਾ, ਕੇਰਲਾ, ਪੰਜਾਬ, ਬਿਹਾਰ, ਗੋਆ, ਹਿਮਾਚਲ ਪ੍ਰਦੇਸ਼, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਓ, ਗੁਜਰਾਤ, ਉੱਤਰ ਪ੍ਰਦੇਸ਼, ਝਾੜਖੰਡ, ਮੱਧ ਪ੍ਰਦੇਸ਼, ਰਾਜਸਥਾਨ, ਤ੍ਰਿਪੁਰਾ ਆਦਿ ਵਿਚ ਪ੍ਰਦੇਸ਼ਾ ਅੰਦਰ 1 ਸਤੰਬਰ ਤੋਂ ਲਾਗੂ ਹੋ ਚੁੱਕੀ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਇਸ ਦੌਰਾਨ ਨੈਸ਼ਨਲ ਫੂਡ ਸਕਿਓਰਟੀਨ ਐਕਟ 2013 ਅਧੀਨ ਭਾਰਤ ਅੰਦਰ ਬਣੇ 82 ਕਰੋੜ ਕਾਰਡ ਧਾਰਕਾਂ ਨੂੰ ਬਾਇਓਮੀਟਰਕ ਮਸ਼ੀਨ ਰਾਹੀਂ ਇਸ ਸਕੀਮ ਦਾ ਵੱਡਾ ਲਾਭ ਮਿਲਣ ਜਾ ਰਿਹਾ ਹੈ, ਜੋ ਕਿ ਜਨਤਕ ਵੰਡ ਪ੍ਰਣਾਲੀ ਅਧੀਨ ਪੀ. ਡੀ. ਐੱਸ. ਰਾਹੀਂ ਕੰਮ ਕਰ ਰਹੇ ਦੇਸ਼ ਦੇ ਕਰੀਬ 6 ਲੱਖ ਡੀਪੂ ਹੋਲਡਰਾਂ ਚੋਂ ਕਿਸੇ ਵੀ ਕੋਲੋ ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਆਪਣਾ ਸਸਤਾ ਅਨਾਜ਼ ਪ੍ਰਾਪਤ ਕਰ ਸਕਣਗੇ।

Read Also: NEET ਪ੍ਰੀਖਿਆ ਦੇ ਮੱਦੇਨਜ਼ਰ ਇਸ ਐਤਵਾਰ ਨੂੰ ਕਰਫਿਊ ਨਹੀਂ ਲੱਗੇਗਾ: ਕੈਪਟਨ ਅਮਰਿੰਦਰ ਸਿੰਘ

ਉਥੇ ਹੀ ਪੰਜਾਬ ਅੰਦਰ ਵੀ ‘ਇਕ ਦੇਸ਼ ਇਕ ਰਾਸ਼ਨ’ ਕਾਰਡ ਲਾਗੂ ਹੋ ਚੁੱਕਿਆ ਹੈ। ਇਸ ਦਾ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਸਮਾਰਟ ਰਾਸ਼ਨ ਕਾਰਡ ਸਮੇਤ ‘ਇਕ ਦੇਸ਼, ਇਕ ਰਾਸ਼ਨ ਕਾਰਡ’ ਦਾ ਉਦਘਾਟਨ ਕੀਤਾ ਜਾ ਰਿਹਾ ਹੈ।

ਮੂਲ ਵੀਡੀਓ ਦੇਖੋ

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ