ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਕਾਰੋਬਾਰ
ਕਾਰੋਬਾਰ

1 ਅਗਸਤ ਤੋਂ ਸਕੂਲ ਖੋਲ੍ਹਣ ਬਾਰੇ ਵੱਡਾ ਫੈਸਲਾ, ਅਨਲੌਕ 3 ਦੀ ਪ੍ਰਕਿਰਿਆ ਸ਼ੁਰੂ

ਪੰਜਾਬੀ ਲੋਕ · 27 July 2020
ਮੂਲ ਤਸਵੀਰ ਉਪਲਬਧ ਨਹੀਂ

ਕੋਰੋਨਾ ਵਾਇਰਸ ਦੇ ਵਧਦੇ ਪਸਾਰ ਨੂੰ ਦੇਖਦਿਆਂ ਬਾਕੀ ਦੇਸ਼ਾਂ ਵਾਂਗ ਭਾਰਤ ਨੇ ਵੀ ਮਾਰਚ ਵਿਚ ਲੌਕਡਾਊਨ ਕੀਤਾ ਸੀ। ਚਾਰ ਗੇੜ ‘ਚ ਲੌਕਡਾਊਨ ਚੱਲਣ ਤੋਂ ਬਾਅਦ ਭਾਰਤ ਨੇ ਅਨਲੌਕ ਦੀ ਪ੍ਰਕਿਰਿਆ ਸ਼ੁਰੂ ਕੀਤੀ। ਪਿਛਲੇ ਦੋ ਮਹੀਨਿਆਂ ਤੋਂ ਸਰਕਾਰ ਨੇ ‘ਅਨਲੌਕ ਇਕ’ ਤੇ ‘ਅਨਲੌਕ 2’ ‘ਚ ਭਾਰੀ ਛੋਟ ਦਿੱਤੀ ਹੈ। ਭਾਰਤ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਕਾਰਨ ਸਰਕਾਰ ਫਿਲਹਾਲ ਸਕੂਲ ਖੋਲ੍ਹਣ ਦਾ ਫੈਸਲਾ ਨਹੀਂ ਲੈਣਾ ਚਾਹੁੰਦੀ।

ਪਹਿਲੀ ਅਗਸਤ ਤੋਂ ਦੇਸ਼ ‘ਚ ‘ਅਨਲੌਕ 3’ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਅਜਿਹੇ ‘ਚ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ ਕਿ ਤੀਜੇ ਅਨਲੌਕ ‘ਚ ਸਰਕਾਰ ਸਕੂਲ ਖੋਲ੍ਹਣ ਦੀ ਇਜਾਜ਼ਤ ਮੁੜ ਤੋਂ ਦੇ ਸਕਦੀ ਹੈ। ਪਰ ਸੀਨੀਅਰ ਅਧਿਕਾਰੀਆਂ ਮੁਤਾਬਕ ਸਕੂਲਾਂ ਤੋਂ ਇਲਾਵਾ ਮੈਟਰੋ ਰੇਲ ਸੇਵਾਵਾਂ ਫਿਲਹਾਲ ਜਲਦ ਸ਼ੁਰੂ ਹੋਣ ਦੀ ਸੰਭਾਵਨਾ ਨਹੀਂ ਹੈ। ਫਿਲਹਾਲ ਸਵਿਮਿੰਗ ਪੂਲ ਵੀ ਫਿਲਹਾਲ ਬੰਦ ਰਹਿਣ ਦੀ ਸੰਭਾਵਨਾ ਹੈ।

ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ