1 ਅਪ੍ਰੈਲ ਤੋਂ ਪੰਜਾਬੀਆਂ ਨੂੰ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ?
By
Posted on

ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਬਹੁਤ ਸਾਰੀਆਂ ਗਰੰਟੀਆਂ ਦਿੱਤੀਆਂ ਸਨ। ਮਿਲੀ ਜਾਣਕਾਰੀ ਮੁਤਾਬਕ ‘ਆਪ’ ਸਰਕਾਰ 1 ਅਪ੍ਰੈਲ ਤੋਂ ਲਾਗੂ ਹੋਣ ਵਾਲੇ ਟੈਰਿਫ ਆਰਡਰ ‘ਚ 300 ਯੂਨਿਟ ਮੁਫਤ ਬਿਜਲੀ ਦੇਣ ਦੀ ਯੋਜਨਾ ਬਣਾ ਰਹੀ ਹੈ।

ਇਹ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਗਏ ਚੋਣ ਵਾਅਦਿਆਂ ਵਿੱਚੋਂ ਪਹਿਲੀ ਗਰੰਟੀ ਹੈ। ਹਰੇਕ ਵਰਗ ਦੇ ਬਿਜਲੀ ਖਪਤਕਾਰਾਂ ਦੀ ਗਿਣਤੀ ਅਤੇ ਕੁੱਲ ਸਬਸਿਡੀ ਬਿੱਲ ਬਾਰੇ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ।
