News

1 ਅਪ੍ਰੈਲ ਤੋਂ ਸਰਕਾਰੀ ਬੱਸਾਂ ‘ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ

ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਬਜਟ ਪੇਸ਼ ਕੀਤਾ ਗਿਆ ਸੀ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੰਜਾਬ ਵਿਧਾਨ ਸਭਾ ‘ਚ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕੀਤਾ ਸੀ। ਇਸ ਬਜਟ ਸੈਸ਼ਨ ਵਿੱਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਈ ਐਲਾਨ ਕੀਤੇ ਗਏ ਸਨ।

50% rebate for women in PRTC bus fare of little help

ਪੰਜਾਬ ਦੀਆਂ ਸਰਕਾਰੀ ਬੱਸਾਂ ‘ਚ ਮੁਫਤ ਯਾਤਰਾ, ਸ਼ਗਨ ਸਕੀਮ ‘ਚ 51000 ਰੁਪਏ ,1500 ਬੁਢਾਪਾ ਪੈਨਸ਼ਨ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਮਹਿਲਾ ਦਿਵਸ ਮੌਕੇ ਔਰਤਾਂ ਲਈ ਵੱਡਾ ਐਲਾਨ ਕੀਤਾ ਸੀ। 1 ਅਪ੍ਰੈਲ ਤੋਂ ਪੰਜਾਬ ਦੀਆਂ ਔਰਤਾਂ ਬੱਸਾਂ ਵਿੱਚ ਮੁਫ਼ਤ ਸਫਰ ਕਰ ਸਕਣਗੀਆਂ।

ਇਹ ਸਹੂਲਤ ਸਰਕਾਰੀ ਬੱਸਾਂ ਵਿੱਚ ਹੀ ਉਪਲੱਬਧ ਕਰਵਾਈ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ HVAC ਅਤੇ ਵੋਲਵੋ ਬੱਸਾਂ ‘ਚ ਕਿਰਾਇਆ ਪੂਰਾ ਲੱਗੇਗਾ। ਇਸ ਸਕੀਮ ਲਈ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਦਸਤਾਵੇਜ਼ ਲਾਜ਼ਮੀ ਹੈ।

ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਜਿਹੜੇ ਮੁਲਾਜ਼ਮ ਚੰਡੀਗੜ੍ਹ ਵਿੱਚ ਰਹਿੰਦੇ ਹਨ ਉਹਨਾਂ ਦੀਆਂ ਪਰਿਵਾਰਕ ਮੈਂਬਰਾਂ ਔਰਤਾਂ ਜਾਂ ਚੰਡੀਗੜ੍ਹ ਰਹਿਣ ਵਾਲੀਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਔਰਤਾਂ ਵੀ ਇਸ ਮੁਫ਼ਤ ਬੱਸ ਸਫ਼ਰ ਸਹੂਲਤ ਦਾ ਫ਼ਾਇਦਾ ਚੁੱਕ ਸਕਣਗੀਆਂ। ਉਹ ਭਾਵੇ ਕਿਹੜੀ ਵੀ ਵਰਗ ਦੀਆਂ ਹੋਣ।

Click to comment

Leave a Reply

Your email address will not be published. Required fields are marked *

Most Popular

To Top