News

1 ਅਪ੍ਰੈਲ ਤੋਂ 45 ਸਾਲ ਤੋਂ ਉਪਰ ਦੇ ਲੋਕਾਂ ਨੂੰ ਲਗੇਗਾ ਟੀਕਾ: ਕੇਂਦਰ ਸਰਕਾਰ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਵੈਕਸੀਨ ਬਹੁਤ ਸਾਰੇ ਲੋਕਾਂ ਤੱਕ ਪਹੁੰਚ ਗਈ ਹੈ। ਪਹਿਲਾਂ ਇਹ ਨਿਰਦੇਸ਼ ਜਾਰੀ ਕੀਤੇ ਗਏ ਸਨ ਕਿ ਜਿਹਨਾਂ ਲੋਕਾਂ ਨੂੰ ਕੋਈ ਬਿਮਾਰੀ ਹੈ ਉਹਨਾਂ ਨੂੰ ਵੈਕਸੀਨ ਦੀ ਡੋਜ਼ ਨਹੀਂ ਦਿੱਤੀ ਜਾਵੇਗੀ। ਪਰ ਹੁਣ 1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਕੋਰੋਨਾ ਟੀਕਾ ਲਾਇਆ ਜਾਵੇਗਾ।

What You Should Know About A COVID-19 Vaccine

ਮੋਦੀ ਕੈਬਨਿਟ ਨੇ ਇਹ ਫ਼ੈਸਲਾ ਲਿਆ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਇਸ ਦਾ ਐਲਾਨ ਕੀਤਾ ਹੈ। ਉਹਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਦੇਸ਼ ਵਿੱਚ ਵੈਕਸੀਨ ਦੀ ਭਰਪੂਰ ਡੋਜ਼ ਹੈ ਅਤੇ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਲਾਉਣ ਤੇ ਵੀ ਵੈਕਸੀਨ ਵਿੱਚ ਕੋਈ ਕਮੀ ਨਹੀਂ ਆਵੇਗੀ।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਲਦ ਤੋਂ ਜਲਦ ਸਾਰਿਆਂ ਨੂੰ ਰਜਿਸਟਰ ਕਰਨਾ ਚਾਹੀਦਾ ਹੈ ਤੇ ਟੀਕਾ ਲਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਦਸ ਦਈਏ ਕਿ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਲੰਧਰ ਵਿੱਚ 13 ਮਰੀਜ਼ਾਂ ਦੀ ਮੌਤ ਹੋ ਗਈ ਹੈ।

ਉੱਥੇ ਹੀ 360 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਸਿਹਤ ਵਿਭਾਗ ਮੁਤਾਬਕ ਮਰਨ ਵਾਲਿਆਂ ਵਿੱਚ ਇਕ 20 ਸਾਲ ਦਾ ਨੌਜਵਾਨ ਵੀ ਹੈ। ਉੱਥੇ ਹੀ ਲੁਧਿਆਣਾ ਵਿੱਚ 11 ਮਰੀਜ਼ਾਂ ਦੀ ਮੌਤ ਹੋ ਗਈ ਹੈ ਤੇ 400 ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ।

Click to comment

Leave a Reply

Your email address will not be published. Required fields are marked *

Most Popular

To Top