1 ਜਨਵਰੀ ਤੋਂ 450 ਮੈਡੀਕਲ ਟੈਸਟ ਬਿਲਕੁੱਲ ਫਰੀ ਕਰਵਾਏਗੀ ਸਰਕਾਰ: ਸੀਐਮ ਕੇਜਰੀਵਾਲ

 1 ਜਨਵਰੀ ਤੋਂ 450 ਮੈਡੀਕਲ ਟੈਸਟ ਬਿਲਕੁੱਲ ਫਰੀ ਕਰਵਾਏਗੀ ਸਰਕਾਰ: ਸੀਐਮ ਕੇਜਰੀਵਾਲ

ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਦਿੱਲੀ ਸਰਕਾਰ 1 ਜਨਵਰੀ ਤੋਂ ਦਿੱਲੀ ਦੇ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿੱਚ 450 ਤਰ੍ਹਾਂ ਦੇ ਮੈਡੀਕਲ ਟੈਸਟ ਮੁਫ਼ਤ ਕਰਵਾਏਗੀ। ਦਿੱਲੀ ਸਰਕਾਰ ਇਸ ਸਮੇਂ 212 ਮੈਡੀਕਲ ਟੈਸਟ ਮੁਫ਼ਤ ਪ੍ਰਦਾਨ ਕਰਦੀ ਹੈ। ਸੀਐਮ ਅਰਵਿੰਦ ਕੇਜਰੀਵਾਲ ਨੇ ਹਸਪਤਾਲਾਂ ਤੇ ਮੁਹੱਲਾ ਕਲੀਨਿਕਾਂ ਵਿੱਚ 238 ਤੋਂ ਵੱਧ ਟੈਸਟਾਂ ਦੀ ਮੁਫ਼ਤ ਵਿਵਸਥਾ ਕਰਨ ਲਈ ਸਿਹਤ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

NHCS - About the National Hospital Care Survey

ਉਹਨਾਂ ਦੱਸਿਆ ਕਿ ਦਿੱਲੀ ਦੇ ਲੋਕਾਂ ਨੂੰ ਇਹ ਸਹੂਲਤ ਮਿਲੇਗੀ। ਦਰਅਸਲ ਵਿੱਚ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਫ਼ੈਸਲਾ ਕੀਤਾ ਕਿ 1 ਜਨਵਰੀ ਤੋਂ ਰਾਜਧਾਨੀ ਵਿੱਚ ਲੋਕਾਂ ਨੂੰ 450 ਤਰ੍ਹਾਂ ਦੇ ਮੈਡੀਕਲ ਟੈਸਟ ਮੁਫ਼ਤ ਕੀਤੇ ਜਾਣਗੇ। ਉਹਨਾਂ ਕਿਹਾ ਕਿ ਸਾਰਿਆਂ ਨੂੰ ਮਿਆਰੀ ਸਿੱਖਿਆ ਅਤੇ ਬਿਹਤਰ ਇਲਾਜ ਮੁਹੱਈਆ ਕਰਵਾਉਣਾ ਦਿੱਲੀ ਸਰਕਾਰ ਦੀ ਤਰਜੀਹ ਹੈ।

ਕੇਜਰੀਵਾਲ ਨੇ ਕਿਹਾ ਕਿ ਹੁਣ ਵੀ ਜਦੋਂ ਬਹੁਤ ਸਾਰੇ ਲੋਕ ਬੀਮਾਰ ਹੋ ਜਾਂਦੇ ਹਨ ਤਾਂ ਉਹ ਇਲਾਜ ਦਾ ਪੂਰਾ ਖਰਚਾ ਚੁੱਕਣ ਦੇ ਸਮਰੱਥ ਨਹੀਂ ਹਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਅਸੀਂ ਫੈਸਲਾ ਕੀਤਾ ਹੈ ਕਿ ਹੁਣ 400 ਤੋਂ ਵੱਧ ਮੈਡੀਕਲ ਟੈਸਟ ਲੋਕਾਂ ਨੂੰ ਮੁਫਤ ਉਪਲਬਧ ਹੋਣਗੇ।

ਦੱਸ ਦੇਈਏ ਕਿ ਦਿੱਲੀ ਸਰਕਾਰ ਨੇ ਹਾਲ ਹੀ ਵਿੱਚ ਐਲਾਨ ਕੀਤਾ ਸੀ ਕਿ ਅਗਲੇ ਸਾਲ ਤੱਕ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਉਪਲਬਧ ਬੈੱਡਾਂ ਦੀ ਗਿਣਤੀ 10,000 ਤੋਂ ਵੱਧ ਵਧਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਦਿੱਲੀ ਵਿੱਚ 11 ਨਵੇਂ ਹਸਪਤਾਲ ਵੀ ਬਣਾਏ ਜਾਣਗੇ।

 

Leave a Reply

Your email address will not be published. Required fields are marked *