News

1 ਮਈ ਤੋਂ 18 ਤੋਂ 45 ਸਾਲ ਦੇ ਲੋਕਾਂ ਲਈ ਮੁੱਖ ਮੰਤਰੀ ਨੇ ਟੀਕਾਕਰਨ ਨੂੰ ਲੈ ਕੇ ਕੀਤਾ ਨਵਾਂ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੀ ਵੈਕਸੀਨ ਨੂੰ ਲੈ ਕੇ ਹੁਣ ਨਵਾਂ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ 1 ਮਈ ਤੋਂ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ।

Coronavirus: How soon can we expect a working vaccine? - BBC News

ਸ਼ੁਰੂਆਤ ਵਿੱਚ ਟੀਕਿਆਂ ਦੀ ਸੀਮਤ ਸਪਲਾਈ ਦੀ ਸੰਭਾਵਨਾ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਮਾਹਰਾਂ ਦਾ ਗਰੁੱਪ ਬਣਾਇਆ ਜਿਸ ਵਿੱਚ ਪ੍ਰਸਿੱਧ ਵਾਇਰੌਲੋਜਿਸਟ ਡਾ. ਗਗਨਦੀਪ ਕੰਗ, ਸੀਐਮਸੀ ਵੈਲੋਰ ਦੇ ਕਮਿਊਨਟੀ ਹੈਲਥਦੇ ਪ੍ਰੋਫੈਸਰ ਡਾ. ਜੈਕਬ ਜੌਹਨ ਅਤੇ ਪੀਜੀਆਈ ਦੇ ਜਨ ਸਿਹਤ ਵਿਭਾਗ ਸਕੂਲ ਦੇ ਸਾਬਕਾ ਮੁਖੀ ਡਾ. ਰਾਜੇਸ਼ ਕੁਮਾਰ ਨੂੰ ਸ਼ਾਮਲ ਕੀਤਾ ਗਿਆ।

ਇਹ ਗਰੁੱਪ 18 ਤੋਂ 45 ਸਾਲ ਉਮਰ ਵਰਗ ਵਿੱਚ ਤਰਜੀਹਾਂ ਲਈ ਸੁਝਾਅ ਦੇਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਹਿਰਾਂ ਦੇ ਗਰੁੱਪ ਨੂੰ ਟੀਕਾਕਰਨ ਸਬੰਧੀ ਰਣਨੀਤੀ ਉਲੀਕਣ ਅਤੇ ਸੂਬੇ ਵਿੱਚ ਕੋਵਿਡ ਮਹਾਂਮਾਰੀ ਦੇ ਅਣਕਿਆਸੇ ਸੰਕਟ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਟਾਕਰੇ ਲਈ ਇਕ ਵਿਸਥਾਰਤ ਯੋਜਨਾ ਸੂਬਾ ਸਰਕਾਰ ਨੂੰ ਇਕ ਹਫ਼ਤੇ ਵਿੱਚ ਸੌਂਪਣ ਲਈ ਕਿਹਾ ਹੈ।

ਉੱਥੇ ਹੀ ਗਰੁੱਪ ਦੀ ਮੈਂਬਰ ਪ੍ਰਸਿੱਧ ਵਾਇਰੌਲੋਜਿਸਟ ਡਾ. ਗਗਨਦੀਪ ਕੰਗ ਨੇ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਮੁਹਾਲੀ ਅਤੇ ਪਟਿਆਲਾ ਵਰਗੇ ਵੱਧ ਕੇਸਾਂ ਵਾਲੇ ਸ਼ਹਿਰਾਂ ਸਬੰਧੀ ਭੂਗੋਲਿਕ ਸਥਿਤੀ ਨੂੰ ਵੀ ਆਧਾਰ ਬਣਾਉਣ ਲਈ ਕਿਹਾ। ਉੱਥੇ ਹੀ ਕੈਪਟਨ ਅਮਰਿੰਦਰ ਨੇ ਦਸਿਆ ਕਿ ਇਸ ਤੋਂ ਪਹਿਲਾਂ ਅੱਜ ਪੰਜਾਬ ਨੂੰ ਕੋਵੀਸ਼ੀਲਡ ਦੀਆਂ 4 ਲੱਖ ਖੁਰਾਕਾਂ ਕੇਂਦਰ ਸਰਕਾਰ ਤੋਂ ਪ੍ਰਾਪਤ ਹੋ ਚੁੱਕੀਆਂ ਹਨ।

ਦੇਸ਼ ਵਿੱਚ ਰੈਮਡੇਸੀਵੀਰ ਤੇ ਟੋਸਿਲੀਜ਼ੁਮਾਬ ਵਰਗੀਆਂ ਐਂਟੀ ਵਾਇਰਲ ਦਵਾਈਆਂ ਦੀ ਕਾਲਾ ਬਜ਼ਾਰੀ ਦੀਆਂ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਮਾਹਰਾਂ ਨੇ ਅਜਿਹੀਆਂ ਦਵਾਈਆਂ ਦੀ ਵਰਤੋਂ ਬਾਰੇ ਸਪੱਸ਼ਟ ਮਾਪਦੰਡ ਤੈਅ ਕੀਤੇ ਹਨ ਅਤੇ ਇਹਨਾਂ ਨੂੰ ਢੁੱਕਵੇਂ ਢੰਗ ਨਾਲ ਪ੍ਰਚਾਰਿਆ ਅਤੇ ਸਹੀ ਤਰੀਕੇ ਨਾਲ ਅਪਣਾਇਆ ਜਾਣਾ ਚਾਹੀਦਾ ਹੈ।

ਸਿਹਤ ਸਲਾਹਕਾਰ ਡਾ. ਕੇਕੇ ਤਲਵਾੜ ਵੱਲੋਂ ਉਠਾਏ ਗਏ ਨੁਕਤੇ ਮੁਤਾਬਕ ਵਿਸ਼ਵ ਸਿਹਤ ਸੰਗਠਨ ਦੇ ਅਧਿਐਨ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਇਹਨਾਂ ਵਿਚੋਂ ਬਹੁਤ ਸਾਰੀਆਂ ਦਵਾਈਆਂ ਦਾ ਵਿਅਕਤੀਆਂ ਦੀ ਜਾਨ ਬਚਾਉਣ ਨਾਲ ਕੋਈ ਸਬੰਧ ਨਹੀਂ ਹੈ।

Click to comment

Leave a Reply

Your email address will not be published. Required fields are marked *

Most Popular

To Top