Punjab

10ਵੀਂ ਜਮਾਤ ਦੇ ਵਿਦਿਆਰਥੀ ਖਿੱਚ ਲੈਣ ਤਿਆਰੀ, PSEB ਨੇ ਰੀ-ਅਪੀਅਰ ਪ੍ਰੀਖਿਆਵਾਂ ਦਾ ਸ਼ਡਿਊਲ ਕੀਤਾ ਜਾਰੀ

ਦੇਸ਼ ਵਿੱਚ ਕੋਰੋਨਾ ਦਾ ਕਹਿਰ ਵੀ ਲਗਾਤਾਰ ਜਾਰੀ ਹੈ ਉੱਥੇ ਹੀ ਲੋਕਾਂ ਦੇ ਬਹੁਤ ਸਾਰੇ ਕੰਮ ਵੀ ਪ੍ਰਭਾਵਿਤ ਹੋਏ ਹਨ। ਉੱਥੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਓਪਨ ਸਕੂਲ ਪ੍ਰਣਾਲੀ ਤਹਿਤ ਅਕੈਡਮਿਕ ਸਾਲ 2020-21 ਦੀ 10ਵੀਂ ਕਲਾਸ ਦੀ ਅਨੁਪੂਰਕ ਪ੍ਰੀਖਿਆ ਦੀ ਰੀ-ਅਪੀਅਰ ਕੈਟਾਗਰੀ ਲਈ ਪ੍ਰੀਖਿਆ ਫੀਸ ਅਤੇ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।

ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ. ਆਰ. ਮਹਰੋਕ ਨੇ ਇਸ ਸਬੰਧੀ ਦੱਸਿਆ ਕਿ ਪ੍ਰੀਖਿਆ ਲਈ ਫੀਸ 1050 ਰੁਪਏ ਪ੍ਰਤੀ ਪ੍ਰੀਖਿਆਰਥੀ ਨਿਰਧਾਰਤ ਕੀਤੀ ਗਈ ਹੈ। ਚਪਨ ਸਕੂਲ ਪ੍ਰਣਾਲੀ ਤਹਿਤ ਰੀ-ਅਪੀਅਰ ਕੈਟਾਗਰੀ ਦੀ ਇਸ ਪ੍ਰੀਖਿਆ ਲਈ ਬਿਨਾਂ ਲੇਟ ਫੀਸ ਪ੍ਰੀਖਿਆ ਫਾਰਮ ਭਰਨ ਅਤੇ ਆਨਲਾਈਨ ਫੀਸ ਜਮ੍ਹਾਂ ਕਰਵਾਉਣ ਦੀ ਆਖ਼ਰੀ ਤਾਰੀਖ਼ 28 ਸਤੰਬਰ 2020 ਹੈ।

ਇਹ ਵੀ ਪੜ੍ਹੋ: ਅੰਮ੍ਰਿਧਾਰੀ ਅਧਿਆਪਕ ਨੂੰ ਸਕੂਲ ਪ੍ਰਿੰਸੀਪਲ ਨੇ ਬੋਲੇ ਅਪਸ਼ਬਦ, ਸਿਰ ’ਤੇ ਦੁਮਾਲਾ ਨਾ ਸਜਾਉਣ ਦੀ ਦਿੱਤੀ ਨਸੀਹਤ

ਪ੍ਰਤੀ ਪ੍ਰੀਖਿਆਰਥੀ 500 ਰੁਪਏ ਲੇਟ ਫੀਸ ਦੇ ਨਾਲ ਪ੍ਰੀਖਿਆ ਫਾਰਮ ਭਰਨ ਅਤੇ ਆਨਲਾਈਨ ਫੀਸ ਜਮ੍ਹਾਂ ਕਰਵਾਉਣ ਦੀ ਆਖ਼ਰੀ ਤਾਰੀਖ਼ 3 ਅਕਤੂਬਰ 2020 ਅਤੇ ਪ੍ਰਤੀ ਪ੍ਰੀਖਿਆਰਥੀ 1000 ਰੁਪਏ ਲੇਟ ਫੀਸ ਦੇ ਨਾਲ ਪ੍ਰੀਖਿਆ ਫਾਰਮ ਭਰਨ ਅਤੇ ਆਨਲਾਈਨ ਫੀਸ ਜਮ੍ਹਾਂ ਕਰਵਾਉਣ ਦੀ ਆਖ਼ਰੀ ਤਾਰੀਖ਼ 8 ਅਕਤੂਬਰ 2020 ਹੋਵੇਗੀ।

ਇਹ ਵੀ ਪੜ੍ਹੋ: ਕਿਸਾਨਾਂ ਨੇ ਪੱਟੜੀਆਂ ’ਤੇ ਲਗਾਏ ਧਰਨੇ, 3 ਦਿਨ ਨਹੀਂ ਚੱਲੇਗੀ ਕੋਈ ਰੇਲ

ਇਸ ਉਪਰੰਤ ਪ੍ਰੀਖਿਆਰਥੀ 2000 ਰੁਪਏ ਪ੍ਰਤੀ ਪ੍ਰੀਖਿਆਰਥੀ ਲੇਟ ਫੀਸ ਨਾਲ 13 ਅਕਤੂਬਰ 2020 ਤੱਕ ਆਪਣੀ ਫੀਸ ਅਤੇ ਪ੍ਰੀਖਿਆ ਫਾਰਮ ਆਨਲਾਈਨ ਭਰ ਸਕਣਗੇ। ਜ਼ਿਲ੍ਹਾ ਪੱਧਰੀ ਖੇਤਰੀ ਦਫ਼ਤਰਾਂ ’ਚ ਵੀ ਬਿਨਾਂ ਲੇਟ ਫੀਸ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਦੀ ਆਖ਼ਰੀ ਤਾਰੀਖ਼ 5 ਅਕਤੂਬਰ 2020 ਤੈਅ ਕੀਤੀ ਗਈ ਹੈ, ਜਦੋਂ ਕਿ 500 ਰੁਪਏ ਲੇਟ ਫੀਸ ਨਾਲ।

ਕੰਟਰੋਲਰ ਪ੍ਰੀਖਿਆਵਾਂ ਮਹਰੋਕ ਨੇ ਕਿਹਾ ਕਿ ਪ੍ਰੀਖਿਆ ਫੀਸ ਸਿਰਫ ਆਨਲਾਈਨ ਡੈਬਿਟ, ਕ੍ਰੈਡਿਟ ਅਤੇ ਨੈੱਟ ਬੈਂਕਿੰਗ ਗੇਟਵੇ ਜ਼ਰੀਏ ਹੀ ਜਮ੍ਹਾਂ ਕਰਵਾਈ ਜਾਵੇ। ਅਨੁਪੂਰਕ ਪ੍ਰੀਖਿਆ ਸਬੰਧੀ ਪੂਰੀ ਜਾਣਕਾਰੀ ਲਈ ਪ੍ਰੋਸਪੈਕਟਸ ਅਤੇ ਆਨਲਾਈਨ ਪ੍ਰੀਖਿਆ ਫਾਰਮ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ’ਤੇ ਮੁਹੱਈਆ ਕਰਵਾ ਦਿੱਤੇ ਗਏ ਹਨ। ਇਸ ਪੀਖਿਆ ਸਬੰਧੀ ਟੋਲ-ਫ੍ਰੀ ਲੰਬਰ ਸਿਰਫ ਬੋਰਡ ਦੀ ਵੈੱਬਸਾਈਟ ’ਤੇ ਹੀ ਮੁਹੱਈਆ ਕਰਵਾਏ ਜਾਣਗੇ।

Click to comment

Leave a Reply

Your email address will not be published. Required fields are marked *

Most Popular

To Top