News

10 ਜੂਨ ਤੋਂ ਹੀ ਹੋਵੇਗੀ ਝੋਨੇ ਦੀ ਲੁਆਈ, ਬਿਜਲੀ ਸਪਲਾਈ ਲਈ 17 ਮਈ ਤੋਂ ਲੱਗੇਗਾ ਪੱਕਾ ਮੋਰਚਾ

ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ 10 ਜੂਨ ਤੋਂ ਹੀ ਝੋਨੇ ਦੀ ਲਵਾਈ ਸ਼ੁਰੂ ਕਰਨਗੇ। ਕਿਸਾਨ ਜੱਥੇਬੰਦੀਆਂ ਨੇ ਮੰਗਲਵਾਰ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਹੋਈ ਮੀਟਿੰਗ ਵਿੱਚ ਇਹ ਸਪੱਸ਼ਟ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਐਲਾਨ ਕੀਤਾ ਕਿ ਝੋਨੇ ਲਈ 10 ਜੂਨ ਤੋਂ 8 ਘੰਟੇ ਬਿਜਲੀ ਦੀ ਮੰਗ ਸਬੰਧੀ 17 ਮਈ ਤੋਂ ਚੰਡੀਗੜ੍ਹ ਵਿੱਚ ਕਿਸਾਨ ਪੱਕਾ ਮੋਰਚਾ ਲਾਉਣਗੇ।

Rice | General Information | Apni Kheti

ਕਿਸਾਨ ਜੱਥੇਬੰਦੀਆਂ ਨੇ ਸਰਕਾਰੀ ਮਸ਼ਵਰੇ ਨੂੰ ਰੱਦ ਕਰਦਿਆਂ 10 ਜੂਨ ਤੋਂ ਹੀ ਝੋਨੇ ਦੀ ਲੁਆਈ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ ਤੇ ਮੰਗ ਕੀਤੀ ਕਿ ਸਰਕਾਰ 10 ਜੂਨ ਤੋਂ ਖੇਤੀ ਸੈਕਟਰ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਵੇ। ਕਿਸਾਨ ਝੋਨੇ ਦੀ ਪੜਾਅਵਾਰ ਲੁਆਈ ਦੇ ਨਵੇਂ ਫਾਰਮੂਲੇ ਤੇ ਸਿੱਧੀ ਬਿਜਾਈ ਲਈ ਐਲਾਨੀ ਵਿੱਤੀ ਮਦਦ ਤੋਂ ਵੀ ਸੰਤੁਸ਼ਟ ਹਨ।

ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਲੁਆਈ ਦੀ ਰਵਾਇਤੀ ਪ੍ਰਣਾਲੀ ਨੂੰ ਛੱਡ ਕੇ ਸਿੱਧੀ ਬਿਜਾਈ ਕਰਨ ਦਾ ਸੁਝਾਅ ਦਿੰਦਿਆਂ ਕਿਹਾ ਕਿ ਜੇਕਰ ਕਿਸਾਨ ਖੇਤੀ ਮਾਹਿਰਾਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਨਗੇ ਤਾਂ ਸਿੱਧੀ ਬਿਜਾਈ ਨਾਲ ਝਾੜ ’ਤੇ ਕੋਈ ਅਸਰ ਨਹੀਂ ਪਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ 27 ਮੰਗਾਂ ਸਬੰਧੀ ਪੱਤਰ ਬਿਜਲੀ ਮੰਤਰੀ ਨੂੰ ਦਿੱਤਾ ਗਿਆ।

ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਮੰਗਲਵਾਰ ਨੂੰ ਵੱਖ-ਵੱਖ ਕਿਸਾਨ ਜੱਥੇਬੰਦੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਗਿਆ ਕਿ ਝੋਨੇ ਦੀ ਪੜਾਅਵਾਰ ਲੁਆਈ ਦੇ ਫਾਰਮੂਲੇ ਨੂੰ ਅਪਣਾਉਣ ਨਾਲ ਬਿਜਲੀ ਦੀ ਕਿੱਲਤ ਤੋਂ ਇਲਾਵਾ ਮਜ਼ਦੂਰਾਂ ਤੇ ਖਾਦ ਦੀ ਘਾਟ ਵਰਗੇ ਹੋਰ ਸਾਰੇ ਮਸਲੇ ਆਪਣੇ ਆਪ ਹੱਲ ਹੋ ਜਾਣਗੇ। ਉਹਨਾਂ ਕਿਹਾ ਕਿ ਕਿਸਾਨਾਂ ਦੇ ਸ਼ਿਕਵੇ ਦੂਰ ਕਰਨ ਲਈ ਸਰਕਾਰ ਕਮੇਟੀ ਬਣਾਉਣ ਵਾਸਤੇ ਵੀ ਤਿਆਰ ਹੈ।

Click to comment

Leave a Reply

Your email address will not be published.

Most Popular

To Top