News

100 ਸਾਲ ਪੁਰਾਤਨ ਸਰੂਪ ਲਾਪਤਾ ਹੋਣ ਦਾ ਮਾਮਲਾ ਭੱਖਿਆ, ਸ਼੍ਰੋਮਣੀ ਕਮੇਟੀ ਨੂੰ ਭਾਈ ਅਜਨਾਲਾ ਨੇ ਦੱਸਿਆ ਸਭ ਤੋਂ ਵੱਡਾ ਚੋਰ

ਬੀਤੇ ਕੁਝ ਦਿਨਾਂ ਤੋਂ ਪਟਿਆਲਾ ਦੇ ਪਿੰਡ ਕਲਿਆਣ ‘ਚ 100 ਸਾਲ ਪੁਰਾਤਨ ਸਰੂਪ ਚੋਰੀ ਹੋਣ ਦੇ ਮਾਮਲੇ ਨੇ ਲਗਾਤਾਰ ਤੂਲ ਫੜਿਆ ਹੋਇਆ, ਉੱਥੇ ਹੀ ਸਿੱਖ ਸੰਗਤਾਂ ਵੱਲੋਂ ਰੋਸ ਜ਼ਾਹਿਰ ਕਰਕੇ ਦੋਸ਼ੀ ਵਿਅਕਤੀ ਕਾਬੂ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਭਾਈ ਅਮਰੀਕ ਸਿੰਘ ਅਜਨਾਲਾ, ਸਿੱਖ ਸੰਗਤਾਂ ਨਾਲ ਪਿੰਡ ਕਲਿਆਣ ਦੇ ਗੁਰਦੁਆਰਾ ਸਾਹਿਬ ‘ਚ ਪਹੁੰਚੇ ਜਿੱਥੇ ਉਨ੍ਹਾਂ ਸ਼੍ਰੋਮਣੀ ਕਮੇਟੀ ਖਿਲਾਫ ਵੱਡਾ ਬਿਆਨ ਦਿੰਦਿਆਂ ਸ਼੍ਰੋਮਣੀ ਕਮੇਟੀ ਨੂੰ ਸਭ ਤੋਂ ਵੱਡਾ ਚੋਰ ਦੱਸਿਆ ਹੈ।

ਹੈ ਕੋਈ ਜੋ ਇਸ ਬੱਚੇ ਦਾ ਕਰੇਗਾ ਮੁਕਾਬਲਾ? ਬੱਲੇ ਸ਼ੇਰਾ, ਨਹੀਂ ਰੀਸਾਂ, ਹੁਨਰ ਦੇਖ ਹੋ ਜਾਓਗੇ ਸੁੰਨ

ਉਧਰ ਦੂਜੇ ਪਾਸੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਾ ਦੇ ਸ਼੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ ਨਾ ਹੋਣ ਤੇ ਤਿੱਖੀ ਪ੍ਰਤੀਕਿਰਆ ਜ਼ਾਹਿਰ ਕਰਦਿਆਂ ਕਿਹਾ ਕਿ ਢੱਡਰੀਆਂਵਾਲੇ ਦਾ ਸ਼੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ ਹੋਣ ‘ਤੇ ਹੀ ਭਲਾਈ ਹੈ। ਭਾਈ ਅਜਨਾਲਾ ਨੇ ਕਿਹਾ ਕਿ ਜਿਹੜਾ ਵੀ ਗੁਰਬਾਣੀ ਦੇ ਉਲਟ ਚਲਦਾ ਹੈ ਉਸ ਦਾ ਸਿੱਖ ਸੰਗਤ ਹਮੇਸ਼ਾ ਵਿਰੋਧ ਕਰੇਗੀ। ਦੱਸ ਦਈਏ ਕਿ 100 ਸਾਲ ਪੁਰਾਤਨ ਸਰੂਪ ਚੋਰੀ ਹੋਣ ਦੇ ਮਾਮਲੇ ‘ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਅਜੇ ਤੱਕ ਇਸ ਮਾਮਲੇ ‘ਚ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਫਿਲਹਾਲ ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ ‘ਤੇ ਪ੍ਰਸ਼ਾਸਨ ਵੱਲੋਂ ਕਦੋਂ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਬਣਦੀਆਂ ਸਜ਼ਾਵਾਂ ਦਿੱਤੀਆਂ ਜਾਣਗੀਆਂ।

Click to comment

Leave a Reply

Your email address will not be published. Required fields are marked *

Most Popular

To Top