12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ, ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ

ਕੋਰੋਨਾ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਡੂੰਘੀ ਸੱਟ ਵੱਜੀ ਹੈ। ਉੱਥੇ ਹੀ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਰਜ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ 12ਵੀਂ ਦੇ ਵਿਦਿਆਰਥੀਆਂ ਦੇ ਨਤੀਜਿਆਂ ਨੂੰ ਓਬਜੈਕਟਿਵ ਮੈਥੇਡ ਦੇ ਆਧਾਰ ਤੇ ਐਲਾਨ ਕਰਨ ਦੀ ਅਪੀਲ ਕੀਤੀ ਗਈ ਹੈ।

ਦੂਜੇ ਪਾਸੇ, ਸੀਬੀਐਸਈ ਨੇ ਸ਼ੁੱਕਰਵਾਰ ਨੂੰ 12ਵੀਂ ਦੀਆਂ ਪ੍ਰੀਖਿਆਵਾਂ ਸੰਬੰਧੀ ਮੀਡੀਆ ਰਿਪੋਰਟਾਂ ਦਾ ਖੰਡਨ ਕੀਤਾ, ਜਿਸ ਵਿੱਚ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੋਰਡ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਸਕਦਾ ਹੈ। ਪ੍ਰੀਖਿਆਵਾਂ ਬਾਰੇ ਮੀਡੀਆ ਰਿਪੋਰਟਾਂ ਦੇ ਜਵਾਬ ਵਿੱਚ ਸੀਬੀਐਸਈ ਨੇ ਕਿਹਾ ਕਿ ਸੀਬੀਐਸਈ ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਸਬੰਧ ਵਿੱਚ ਅਜਿਹਾ ਕੋਈ ਫ਼ੈਸਲਾ ਨਹੀਂ ਲਿਆ ਗਿਆ ਜਿਵੇਂ ਕਿ ਮੀਡੀਆ ਵਿੱਚ ਅਨੁਮਾਨ ਲਾਇਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਸਿੱਖਿਆ ਮੰਤਰਾਲੇ ਨੇ ਕਿਹਾ ਸੀ ਕਿ 1 ਜੂਨ ਨੂੰ ਮਹਾਮਾਰੀ ਦੀ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਉਹ 12ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਬਾਰੇ ਵਿਚਾਰ ਵਟਾਂਦਰੇ ਕਰਨਗੇ। ਸਿੱਖਿਆ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਦੱਸਿਆ ਸੀ ਕਿ, “4 ਮਈ ਤੋਂ 14 ਜੂਨ ਨੂੰ ਹੋਣ ਵਾਲੀਆਂ 12 ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
