News

12ਵੀਂ ਦੀ ਪ੍ਰੀਖਿਆ ਤੋਂ ਪਹਿਲਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਲੱਗੇ ਕੋਰੋਨਾ ਵੈਕਸੀਨ, ਪੰਜਾਬ ਸਰਕਾਰ ਦਾ ਫ਼ੈਸਲਾ

ਕੋਰੋਨਾ ਵਾਇਰਸ ਦੇ ਚਲਦੇ ਸਕੂਲ, ਕਾਲਜ ਬੰਦ ਪਏ ਹਨ। ਉੱਥੇ ਹੀ ਇਹ ਫ਼ੈਸਲਾ ਲਿਆ ਗਿਆ ਹੈ ਕਿ ਸੀਬੀਐਸਈ ਦੀ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਹੋਣਗੀਆਂ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਲੋੜੀਂਦੇ ਕੋਵਿਡ ਟੀਕੇ ਉਪਲੱਬਧ ਕਰਵਾਏ ਜਾਣੇ ਚਾਹੀਦੇ ਹਨ।

PWD minister Vijay Inder Singla urges union minister to approve projects of  Punjab - TheFactNews

ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨੂੰ ਪੰਜਾਬ ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਬੋਰਡ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥਾਂ ਤੇ ਅਧਿਆਪਕਾਂ ਨੂੰ ਉਹਨਾਂ ਦੀ ਸਿਹਤ ਸੁਰੱਖਿਆ ਲਈ ਟੀਕਾਕਰਨ ਦੀ ਸਖ਼ਤ ਜ਼ਰੂਰਤ ਹੈ। ਸਿਰਫ ਜ਼ਰੂਰੀ ਵਿਸ਼ਿਆਂ ਦੀ ਪ੍ਰੀਖਿਆ ਹੋਣੀ ਚਾਹੀਦੀ ਹੈ ਤੇ ਪ੍ਰਸ਼ਨ ਪੱਤਰ ਵੀ ਛੋਟਾ ਹੋਵੇ।

ਉਹਨਾਂ ਚਿੱਠੀ ਵਿੱਚ ਲਿਖਿਆ ਕਿ ਪ੍ਰੀ-ਬੋਰਡ ਪ੍ਰੀਖਿਆਵਾਂ ਤੇ ਇੰਟਰਨਲ ਅਸੈਸਮੈਂਟ ਤੇ ਵੀ ਧਿਆਨ ਦਿੱਤਾ ਜਾ ਸਕਦਾ ਹੈ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਸੁਰੱਖਿਆ ਨੂੰ ਲੈ ਕੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ, ਜੇ ਅਜਿਹਾ ਨਹੀਂ ਹੁੰਦਾ ਤਾਂ ਪ੍ਰੀਖਿਆ ਨਹੀਂ ਕਰਵਾਉਣੀ ਚਾਹੀਦੀ।

ਉਨ੍ਹਾਂ ਕਿਹਾ, “ਕਿਉਂਕਿ ਇਸ ਗੱਲ ਦੀ ਸੰਭਾਵਨਾ ਹੈ ਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉੱਚ ਵਿਦਿਅਕ ਸੰਸਥਾਵਾਂ ‘ਚ ਦਾਖਲਾ ਲੈਣ ‘ਚ ਦੇਰੀ ਹੋਵੇਗੀ, ਇਸ ਲਈ ਕੇਂਦਰ ਸਰਕਾਰ ਨੂੰ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ।”

ਉੱਚ ਸਿੱਖਿਆ ਸੰਸਥਾਵਾਂ ਨੂੰ ਕੋਰਸਾਂ ਦੇ ਸਿਲੇਬਸ ਨੂੰ ਘਟਾਉਣ ਲਈ ਕਿਹਾ ਜਾਣਾ ਚਾਹੀਦਾ ਹੈ ਜਿਸ ਨਾਲ ਵਿਦਿਆਰਥੀਆਂ ਤੇ ਮਾਨਸਿਕ ਦਬਾਅ ਵੀ ਘੱਟ ਹੋਵੇਗਾ। 12ਵੀਂ ਦੀ ਪ੍ਰੀਖਿਆ ਤੋਂ ਬਾਅਦ ਉੱਚ ਵਿਦਿਅਕ ਅਦਾਰਿਆਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥਾਂ ਨੂੰ ਅਗਲੇ ਕੋਰਸ ਵਿੱਚ ਸਾਰੇ ਸਮੈਸਟਰਾਂ ਵਿਚੋਂ ਲੰਘਣ ਦੀ ਜ਼ਰੂਰਤ ਨਹੀਂ ਹੋਵੇਗੀ।

Click to comment

Leave a Reply

Your email address will not be published.

Most Popular

To Top