122 ਪਿੰਡਾਂ ਨੂੰ ਮਿਲੇਗਾ ਸਾਫ਼ ਪਾਣੀ, ਸਰਫੇਸ ਵਾਟਰ ਸਪਲਾਈ ਪ੍ਰੋਜ਼ੈਕਟ ਦਾ ਨਿਰਮਾਣ ਸ਼ੁਰੂ  

 122 ਪਿੰਡਾਂ ਨੂੰ ਮਿਲੇਗਾ ਸਾਫ਼ ਪਾਣੀ, ਸਰਫੇਸ ਵਾਟਰ ਸਪਲਾਈ ਪ੍ਰੋਜ਼ੈਕਟ ਦਾ ਨਿਰਮਾਣ ਸ਼ੁਰੂ  

ਪੰਜਾਬ ਸਰਕਾਰ ਵੱਲੋਂ ਅਬੋਹਰ ਤੇ ਬੱਲੂਆਣਾ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸਾਫ਼ ਸੁਥਰਾ ਨਹਿਰੀ ਪਾਣੀ ਉਪਲੱਬਧ ਕਰਵਾਉਣ ਲਈ ਬੱਲੂਆਣਾ ਹਲਕੇ ਦੇ ਪਿੰਡ ਪੱਤਰੇਵਾਲਾ ਵਿੱਚ ਲਾਏ ਜਾ ਰਹੇ ਲਾਰਜ ਸਰਫੇਸ ਵਾਟਰ ਸਪਲਾਈ ਪ੍ਰੋਜੈਕਟ ਦੀ ਅ4ਜ ਸ਼ੁਰੂਆਤ ਕੀਤੀ ਗਈ। ਇਸ ਮੌਕੇ ਤੇ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਤੇ ਵਿਭਾਗ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਪੁੱਜੇ।

ਵਿਧਾਇਕ ਅਮਨਦੀਪ ਸਿੰਘ ਗੋਲਡੀ ਨੇ ਕਿਹਾ ਕਿ ਇਸ ਵੱਡੇ ਪ੍ਰੋਜੈਕਟ ਨਾਲ ਅਬੋਹਰ, ਬੱਲੂਆਣਾ ਤੇ ਫਾਜ਼ਿਲਕਾ ਦੇ 122 ਪਿੰਡਾਂ ਅਤੇ 15 ਢਾਣੀਆਂ ਦੇ ਲੋਕਾਂ ਨੂੰ ਘਰ-ਘਰ ਤੱਕ ਸਾਫ਼ ਸੁਥਰਾ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ। ਇਹ 15 ਪ੍ਰੋਜੈਕਟ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਤਲਵਾੜਾ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਦੇ ਲਗਭਗ 1700 ਪਿੰਡਾਂ ਨੂੰ ਕਵਰ ਕਰਨਗੇ।

ਜਿੰਪਾ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰੀ ਖੇਤਰਾਂ ਵਿੱਚ ਬਣਾਏ ਜਾ ਰਹੇ 59 ਐਸ.ਟੀ.ਪੀਜ਼. ਵਿੱਚ ਨੇੜਲੇ ਪਿੰਡਾਂ ਦੇ ਗੰਦੇ ਪਾਣੀ ਨੂੰ ਸੋਧਣ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੀ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਲੋੜਾਂ ਬਾਰੇ ਯਤਨ ਕਰਨ ਦੇ ਹੁਕਮ ਵੀ ਦਿੱਤੇ।

 

 

Leave a Reply

Your email address will not be published.