News

13 ਅਪ੍ਰੈਲ ਵਿਸਾਖੀ ਤੇ ਵਿਸ਼ੇਸ਼, ਵਿਸਾਖੀ ਵਾਲੇ ਦਿਨ ਹੋਈ ਸੀ ਖਾਲਸੇ ਦੀ ਸਾਜਨਾ

ਵਿਸਾਖੀ ਦਾ ਤਿਉਹਾਰ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸ਼ਾਂ ਵਿੱਚ ਸਭ ਤੋਂ ਚਰਚਿਤ ਅਤੇ ਵੱਡੇ ਤਿਉਹਾਰਾਂ ਵਿਚੋਂ ਇਕ ਹੈ। ਵਿਸਾਖੀ ਦੀ ਪਹਿਲੀ ਤਰੀਕ ਨੂੰ ਮਨਾਏ ਜਾਣ ਕਾਰਨ ਇਸ ਨੂੰ ਵਿਸਾਖੀ ਕਿਹਾ ਜਾਂਦਾ ਹੈ। ਇਹ ਤਿਉਹਾਰ ਸਮੂਹ ਭਾਰਤੀਆਂ ਵਿਸ਼ੇਸ਼ ਕਰ ਕੇ ਪੰਜਾਬੀਆਂ ਲਈ ਸੱਭਿਆਚਾਰ ਅਤੇ ਇਤਿਹਾਸਕ ਮਹੱਤਵ ਰੱਖਦਾ ਹੈ। ਇਸ ਤਿਉਹਾਰ ਨਾਲ ਜੁੜੀਆਂ ਮਹੱਤਵਪੂਰਨ ਇਤਿਹਾਸਕ ਘਟਨਾਵਾਂ ਨੇ ਵੱਖ-ਵੱਖ ਤਰੀਕਿਆਂ ਨਾਲ ਲੋਕ-ਜੀਵਨ ਨੂੰ ਪ੍ਰਭਾਵਿਤ ਕੀਤਾ ਹੈ।

Understanding the issue of separate ethnic tick box for Sikhs in the UK -  World News

ਇਸ ਨਾਲ ਇਕ ਧਾਰਮਿਕ ਇਤਿਹਾਸ ਵੀ ਜੁੜਿਆ ਹੋਇਆ ਹੈ। ਸਰਬੰਸਦਾਨੀ, ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈਸਵੀ ਨੂੰ ਵਿਸਾਖੀ ਵਾਲੇ ਦਿਨ ਸ਼੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਖਾਲਸਾ ਸਾਜਨਾ ਦਾ ਮੰਤਵ ਬੜਾ ਸਪੱਸ਼ਟ ਤੇ ਪਵਿੱਤਰ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਗੁਰੂ ਸਾਹਿਬਾਨ ਦਾ ਆਦਰਸ਼ ਮਨੁੱਖਤਾ ਨੂੰ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਬੰਧਨਾਂ ਤੋਂ ਮੁਕਤ ਕਰਵਾ ਕੇ ਆਜ਼ਾਦ ਕੌਮ ਦੇ ਰੂਪ ਵਿੱਚ ਪੇਸ਼ਾ ਕਰਨਾ ਸੀ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸੰਕਲਪ ਦੀ ਸੇਧ ਵਿੱਚ ਦਸਵੇਂ ਪਾਤਸ਼ਾਹ ਜੀ ਨੇ ਖਾਲਸਾ ਸਾਜਨਾ ਨਾਲ ਲਿਤਾੜੇ ਤੇ ਨਿਮਾਣੇ ਲੋਕਾਂ ਵਿੱਚ ਅਜਿਹੀ ਸ਼ਕਤੀ ਦਾ ਸੰਚਾਰ ਕੀਤਾ ਕਿ ਉਹ ਗਿੱਦੜਾਂ ਤੋਂ ਸ਼ੇਰ ਬਣ ਸਵਾ-ਸਵਾ ਲੱਖ ਅਤਿਆਚਾਰੀਆਂ ਨਾਲ ਟੱਕਰ ਲੈਣ ਦੇ ਸਮਰੱਥ ਹੋ ਗਏ।

ਉਹਨਾਂ ਨੇ ਏਕਤਾ, ਸਮਾਨਤਾ ਤੇ ਨਿਆਂ ਦਾ ਝੰਡਾ ਬੁਲੰਦ ਰੱਖਣ ਲਈ ਸਮੇਂ ਦੀ ਵੱਡੀ ਤੋਂ ਵੱਡੀ ਤਾਕਤ ਨਾਲ ਟੱਕਰ ਲਈ। ਖ਼ਾਲਸਾ ਪੰਥ ਦੀ ਸਿਰਜਣਾ ਕਰਨ ਸਮੇਂ ਦਸਮ ਪਾਤਸ਼ਾਹ ਜੀ ਨੇ ਪੰਜ ਪਿਆਰਿਆਂ ਵਿਚ ਵੱਖ-ਵੱਖ ਥਾਵਾਂ ਤੋਂ ਆਏ ਭਿੰਨ-ਭਿੰਨ ਜਾਤਾਂ ਦੇ ਲੋਕਾਂ ਨੂੰ ਸ਼ਾਮਲ ਕਰਕੇ, ਜਾਤ ਪਾਤ ਤੇ ਭੇਦ ਭਾਵ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ। ਜਾਤ-ਪਾਤ, ਭੇਦ ਭਾਵ ਤੇ ਵਰਣ ਵੰਡ ਉਸ ਸਮੇਂ ਸਮਾਜ ਨੂੰ ਇੱਕ ਭਿਆਨਕ ਬੀਮਾਰੀ ਦੀ ਤਰ੍ਹਾਂ ਚੰਬੜੀ ਹੋਈ ਸੀ।

ਇਹ ਮਨੁੱਖੀ ਸਵੈਮਾਣ ਨੂੰ ਭਾਰੀ ਸੱਟ ਮਾਰਦਿਆਂ ਮਨੁੱਖਤਾ ਦਾ ਮੂੰਹ ਚਿੜਾ ਰਹੀ ਸੀ।  ‘ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ’ ਦੇ ਸਿਧਾਂਤ ਨੂੰ ਅਪਣਾ ਕੇ ਗੁਰੂ ਸਾਹਿਬ ਨੇ ਪੰਜ ਪਿਆਰਿਆਂ ਨੂੰ ਇੱਕੋ ਹੀ ਬਾਟੇ ਵਿੱਚੋਂ ਅੰਮ੍ਰਿਤ ਛਕਾਇਆ ਅਤੇ ਊਚ-ਨੀਚ ਤੇ ਭੇਦ-ਭਾਵ ਨੂੰ ਹਮੇਸ਼ਾ ਲਈ ਮਿਟਾ ਦਿੱਤਾ। ਇਸ ਤੋਂ ਬਾਅਦ ਉਹਨਾਂ ਨੇ ਪੰਜ ਪਿਆਰਿਆਂ ਨੂੰ ਕਿਹਾ ਕਿ ਹੁਣ ਮੈਨੂੰ ਵੀ ਅੰਮ੍ਰਿਤ ਦੀ ਦਾਤ ਬਖਸ਼ੋ।  

ਭਾਈ ਗੁਰਦਾਸ ਜੀ ਦੀਆਂ ਵਾਰਾਂ ਵਿਚ ਅੰਕਿਤ ਹੈ, ‘ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ॥’ ਇਸ ਤੋਂ ਪਹਿਲਾਂ ਧਰਮ ਇਤਿਹਾਸ ਅੰਦਰ ਅਜਿਹਾ ਕਿਧਰੇ ਵੀ ਸਾਹਮਣੇ ਨਹੀਂ ਸੀ ਕਿ ਕਿਸੇ ਧਰਮ ਆਗੂ ਨੇ ਆਪਣੇ ਅਨੁਯਾਈਆਂ ਨੂੰ ਆਪਣੇ ਤੋਂ ਉੱਪਰ ਰੱਖਿਆ ਹੋਵੇ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਜਿਹਾ ਕਰਕੇ ਖਾਲਸੇ ਵੀ ਵਡਿਆਈ ਬਖਸ਼ੀ। ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੇਂ ਦੀ ਰਾਜਸੀ, ਸਮਾਜਿਕ ਤੇ ਧਾਰਮਿਕ ਪੜਚੋਲ ਮਗਰੋਂ 1699 ਈ. ਦੀ ਵਿਸਾਖੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਇਕੱਠ ਲਈ ਸੰਗਤਾਂ ਨੂੰ ਵਿਸ਼ੇਸ਼ ਸੱਦੇ ਭੇਜੇ।

ਇਸ ਬਾਅਦ ਉਹਨਾਂ ਨੇ ਵਾਰੀ-ਵਾਰੀ ਪੰਜ ਸੀਸ ਮੰਗੇ, ਜਿਸ ਤੇ ਖਰਾ ਉਤਰਦਿਆਂ ਪੰਜ ਮਰਜੀਵੜਿਆਂ ਨੇ ਅਪਣੇ ਸੀਸ ਭੇਟ ਕੀਤੇ।  ਦਸਮ ਪਾਤਸ਼ਾਹ ਜੀ ਨੇ ਇਨ੍ਹਾਂ ਨੂੰ ਅੰਮ੍ਰਿਤ ਛਕਾ ਕੇ ਨਾਮ ਨਾਲ ‘ਸਿੰਘ’ ਲਾਇਆ ਅਤੇ ਕਿਹਾ ਕਿ ਅੱਜ ਤੋਂ ਤੁਹਾਡਾ ਨਵਾਂ ਜਨਮ ਹੋਇਆ ਹੈ, ਤੁਹਾਡੀਆਂ ਪਿਛਲੀਆਂ ਜਾਤਾਂ-ਗੋਤਾਂ ਸਭ ਖ਼ਤਮ। ਹੁਣ ਤੁਸੀਂ ਵਾਹਿਗੁਰੂ ਜੀ ਦਾ ਖ਼ਾਲਸਾ ਹੋ। 

ਗੁਰੂ ਸਾਹਿਬ ਜੀ ਨੇ ਖਾਲਸੇ ਨੂੰ ਰਹਿਣੀ ਵੀ ਨਿਰਾਲੀ ਬਖਸ਼ਿਸ਼ ਕੀਤੀ ਹੈ, ਜਿਸ ਨੂੰ ਅਪਣਾ ਕੇ ਖ਼ਾਲਸਾ ਪੰਥ ਹਮੇਸ਼ਾ ਆਤਮਕ ਏਕਤਾ ਅਤੇ ਇਕਸੁਰਤਾ, ਸਮਾਜਿਕ ਬਰਾਬਰੀ ਅਤੇ ਸਦਭਾਵਨਾ, ਸਭਿਆਚਾਰਕ ਚੇਤਨਾ ਤੇ ਰਾਜਨੀਤਕ ਜਥੇਬੰਦੀ ਪ੍ਰਤੀ ਸਮਰਪਿਤ ਰਿਹਾ। ਇਸ ਪੈਂਡੇ ’ਤੇ ਚੱਲਦਿਆਂ ਇਸ ਨੂੰ ਸਮੇਂ-ਸਮੇਂ ਧਾਰਮਿਕ, ਸਮਾਜਿਕ, ਸਭਿਆਚਾਰਕ ਅਤੇ ਰਾਜਨੀਤਕ ਚਣੌਤੀਆਂ ਦਾ ਸਾਹਮਣਾ ਵੀ ਕਰਨਾ ਪਿਆ।

Click to comment

Leave a Reply

Your email address will not be published.

Most Popular

To Top