14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ

 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ

ਕਰੋੜਾਂ ਦੇ ਟਰਾਸਪੋਰਟ ਟੈਂਡਰ ਘੁਟਾਲੇ ‘ਚ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਮੁੜ ਤੋਂ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ ਉਸ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਦੱਸ ਦਈਏ ਕਿ ਟਰਾਸਪੋਰਟ ਟੈਂਡਰ ਮਾਮਲੇ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਦੋ ਦਿਨ ਪਹਿਲਾਂ ਅਦਾਲਤ ’ਚ ਪੇਸ਼ ਕੀਤਾ ਗਿਆ ਸੀ।

ਉਸ ਨੇ ਵਿਜੀਲੈਂਸ ਨੇ 5 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ 2 ਦਿਨ ਦਾ ਰਿਮਾਂਡ ਦਿੱਤਾ, ਇਸ ਦੇ ਨਾਲ ਹੀ ਠੇਕੇਦਾਰ ਤੇਲੂ ਰਾਮ ਨੂੰ ਵੀ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ ਸੀ। ਵਿਜੀਲੈਂਸ ਨੇ ਉਸ ਦੇ ਵੀ ਇਕ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ ਇਨਕਾਰ ਕਰਦਿਆਂ ਉਸ ਨੂੰ ਜੁਡੀਸ਼ੀਆਲ ਰਿਮਾਂਡ ਤੇ ਮੁੜ ਭੇਜ ਦਿੱਤਾ।

ਵਕੀਲ ਬਲਵਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਸੀ ਕਿ, “ਅੱਜ ਸਾਬਕਾ ਮੰਤਰੀ ਨੂੰ ਮੁੜ ਪੇਸ਼ ਕੀਤਾ ਗਿਆ ਸੀ ਹਾਲਾਂਕਿ ਉਸ ਨੇ ਕੋਰਟ ਵਿੱਚ ਕਿਸੇ ਵੀ ਫੁਟੇਜ ਸਬੰਧੀ ਕੋਈ ਵੀ ਬਹਿਸ ਹੋਣ ਤੋਂ ਇਨਕਾਰ ਕਰ ਦਿੱਤਾ ਸੀ।

 

 

 

 

Leave a Reply

Your email address will not be published.