News

14 ਫਰਵਰੀ ਨੂੰ ਪੰਜਾਬ ਆਉਣਗੇ ਪੀਐਮ ਮੋਦੀ, ਜਲੰਧਰ ’ਚ ਕਰਨਗੇ ਰੈਲੀ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 5 ਜਨਵਰੀ 2022 ਨੂੰ ਫਿਰੋਜ਼ਪੁਰ ਵਿੱਚ ਰੈਲੀ ਕਰਨੀ ਸੀ। ਪਰ ਉਹ ਰੈਲੀ ਰੱਦ ਕਰ ਦਿੱਤੀ ਗਈ। ਇਸ ਤੋਂ ਬਾਅਦ ਹੁਣ 14 ਫਰਵਰੀ ਨੂੰ ਇੱਕ ਵਾਰ ਫਿਰ ਪੰਜਾਬ ਰੈਲੀ ਨੂੰ ਸੰਬੋਧਨ ਕਰਨ ਲਈ ਪੀਐਮ ਮੋਦੀ ਪੰਜਾਬ ਆਉਣਗੇ। ਇਹ ਰੈਲੀ ਜਲੰਧਰ ਵਿੱਚ ਕੀਤੀ ਜਾਵੇਗੀ।

Narendra Modi: PM Modi skips Punjab rally due to blockade, MHA calls it  major security lapse | Chandigarh News - Times of India

ਪੀਐਮ ਮੋਦੀ ਨੇ ਬੁੱਧਵਾਰ ਨੂੰ ਹੋਣ ਵਾਲੀ ਵਰਚੁਅਲ ਰੈਲੀ ਰੱਦ ਕਰ ਦਿੱਤੀ ਹੈ। ਪਿਛਲੇ ਮਹੀਨੇ ਪੰਜਾਬ ਦੇ ਫਿਰੋਜ਼ਪੁਰ ਵਿੱਚ ਵਾਪਰੀ ਘਟਨਾ ਤੋਂ ਬਾਅਦ ਮੋਦੀ ਦਾ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਪ੍ਰਧਾਨ ਮੰਤਰੀ ਰੈਲੀ ਨੂੰ ਸੰਬੋਧਨ ਕਰਨਗੇ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਅਤੇ 10 ਮਾਰਚ ਨੂੰ ਇਸ ਦੇ ਨਤੀਜੇ ਆਉਣਗੇ।

5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪੰਜਾਬ ਦੇ ਫਿਰੋਜ਼ਪੁਰ ਫੇਰੀ ਨੂੰ ਰੱਦ ਕਰ ਦਿੱਤਾ ਗਿਆ ਸੀ। ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਰੋਡ ਜਾਮ ਕੀਤੇ ਜਾਣ ਕਾਰਨ ਪ੍ਰਧਾਨ ਮੰਤਰੀ ਮੋਦੀ 20 ਮਿੰਟ ਤੱਕ ਫਲਾਈਓਵਰ ਤੇ ਫਸੇ ਰਹੇ। ਉਹ ਫਿਰੋਜ਼ਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨ ਤੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਲਈ ਜਾ ਰਹੇ ਸੀ।

14 ਫਰਵਰੀ ਨੂੰ ਜਲੰਧਰ
16 ਫਰਵਰੀ ਨੂੰ ਪਠਾਨਕੋਟ
18 ਫਰਵਰੀ ਨੂੰ ਫਾਜ਼ਿਲਕਾ ’ਚ ਚੋਣ ਰੈਲੀਆਂ ਕਰਨਗੇ।

Click to comment

Leave a Reply

Your email address will not be published.

Most Popular

To Top