15 ਅਗਸਤ ਨੂੰ ਅਧਿਆਪਕਾਂ ਨੇ ਸਮੂਹਿਕ ਅਸਤੀਫੇ ਦੇਣ ਦਾ ਕੀਤਾ ਐਲਾਨ

 15 ਅਗਸਤ ਨੂੰ ਅਧਿਆਪਕਾਂ ਨੇ ਸਮੂਹਿਕ ਅਸਤੀਫੇ ਦੇਣ ਦਾ ਕੀਤਾ ਐਲਾਨ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਕੱਚੇ ਅਧਿਆਪਕਾਂ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਝੰਡਾ ਲਹਿਰਾਉਣ ਦੀ ਰਸਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਮੂਹਿਕ ਰੂਪ ਵਿੱਚ ਅਸਤੀਫ਼ੇ ਦੇਣ ਦਾ ਐਲਾਨ ਕੀਤਾ ਹੈ। ਇਸ ਨਾਲ ਜਿੱਥੇ ਵਿਦਿਆਰਥੀਆਂ ਦੀ ਪੜ੍ਹਾਈ ਤੇ ਅਸਰ ਪਵੇਗਾ, ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸਵਾਲਾਂ ਦੇ ਘੇਰੇ ਵਿੱਚ ਆ ਜਾਵੇਗੀ।

ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰਾਂ ਨੇ ਮੀਟਿੰਗ ਮਗਰੋਂ ਐਲਾਨ ਕੀਤਾ ਹੈ ਕਿ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਮੂਹਿਕ ਰੂਪ ਵਿੱਚ ਅਸਤੀਫ਼ੇ ਦਿੱਤੇ ਜਾਣਗੇ। ਯੂਨੀਅਨ ਦੇ ਸੂਬਾ ਪ੍ਰਧਾਨ ਮੋਗਾ ਨੇ ਕਿਹਾ ਕਿ ਕੱਚੇ ਅਧਿਆਪਕ ਪਿਛਲੇ 18-18 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਿਗੂਣੀਆਂ ਤਨਖ਼ਾਹਾਂ ਤੇ ਸੇਵਾਵਾਂ ਨਿਭਾਅ ਰਹੇ ਹਨ, ਜਿਹਨਾਂ ਦਾ ਸਮੇਂ ਦੀਆਂ ਸਰਕਾਰਾਂ ਮਾਨਸਿਕ ਤੇ ਆਰਥਿਕ ਸੋਸ਼ਣ ਕਰ ਰਹੀਆਂ ਹਨ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਘੱਟੋ-ਘੱਟ ਤਨਖ਼ਾਹ 36 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਹਨਾਂ ਐਲਾਨ ਕੀਤਾ ਕਿ 15 ਅਗਸਤ ਨੂੰ ਜਿੱਥੇ ਵੀ ਮੁੱਖ ਮੰਤਰੀ ਭਗਵੰਤ ਮਾਨ ਝੰਡਾ ਲਹਿਰਾਉਣ ਪੁੱਜਣਗੇ, ਉੱਥੇ ਪੁੱਜ ਕੇ ਕੱਚੇ ਅਧਿਆਪਕ ਆਪਣੇ ਅਸਤੀਫ਼ੇ ਦੇਣਗੇ।

Leave a Reply

Your email address will not be published.