News

15 ਅਗਸਤ ਨੂੰ ਕਿਸਾਨ ਪੂਰੇ ਦੇਸ਼ ’ਚ ਕੱਢਣਗੇ ‘ਤਿਰੰਗਾ ਰੈਲੀ’

ਕਿਸਾਨ 15 ਅਗਸਤ ਨੂੰ ਕਿਸਾਨ-ਮਜ਼ਦੂਰ ਆਜ਼ਾਦੀ ਸੰਘਰਸ਼ ਦਿਵਸ ਮਨਾਉਣ ਦੀ ਤਿਆਰੀ ਵਿੱਚ ਹਨ। ਇਸ ਦਿਨ ਕਿਸਾਨਾਂ ਦੀ ਪੂਰੇ ਦੇਸ਼ ਵਿੱਚ ਤਿਰੰਗਾ ਮਾਰਚ ਕੱਢਣ ਦੀ ਵੀ ਯੋਜਨਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਬੁੱਧਵਾਰ ਨੂੰ ਇਸ ਦਾ ਐਲਾਨ ਕੀਤਾ ਸੀ। 40 ਕਿਸਾਨ ਸੰਗਠਨਾਂ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਕਿਹਾ ਗਿਆ ਕਿ 15 ਅਗਸਤ ਨੂੰ ਬਲਾਕ, ਤਹਿਸੀਲ ਅਤੇ ਜ਼ਿਲ੍ਹਾ ਮੁੱਖ ਦਫ਼ਤਰਾਂ ਤੇ ਸਾਰੇ ਕਿਸਾਨ ਅਤੇ ਮਜ਼ਦੂਰ ਤਿਰੰਗਾ ਯਾਤਰਾ ਕੱਢਣਗੇ।

Stung by Republic Day violence, subdued farmers gather at Jantar Mantar for  'Kisan Sansad'

ਇਸ ਦੌਰਾਨ ਰਾਸ਼ਟਰੀ ਝੰਡਾ ਲੈ ਕੇ ਸਾਰੇ ਸਾਈਕਲ, ਬਾਈਕ, ਬੈਲਗੱਡੀ ਅਤੇ ਟਰੈਕਟਰ ਤੇ ਸਵਾਰ ਹੋ ਕੇ ਸਾਰੇ ਨਿਕਲਣਗੇ। ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨ ਜੰਤਰ-ਮੰਤਰ ਤੇ ਅਪਣੀ ਸੰਸਦ ਚਲਾ ਰਹੇ ਹਨ। ਬੁੱਧਵਾਰ ਨੂੰ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਸੰਕਲਪ ਪਾਸ ਕੀਤਾ। ਇਸ ਤੋਂ ਇਲਾਵਾ ਹਵਾ ਪ੍ਰਦੂਸ਼ਣ ਅਤੇ ਬਿਜਲੀ ਸੁਧਾਰ ਬਿੱਲ ਖਿਲਾਫ਼ ਵੀ ਸੰਕਲਪ ਪਾਸ ਕੀਤਾ ਗਿਆ।

ਕਿਸਾਨਾਂ ਦੀ ਇਸ ਸੰਸਦ ਵਿੱਚ ਖੇਤੀਬਾੜੀ ਉਤਪਾਦਾਂ ਦੀ ਐਮਐਸਪੀ ਦੀ ਕਾਨੂੰਨੀ ਗਾਰੰਟੀ ਦੇਣ ਵਾਲਾ ਇੱਕ ਬਿੱਲ ਵੀ ਪੇਸ਼ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਸਾਨਾਂ ਨੂੰ ਉਹਨਾਂ ਦੇ ਉਤਪਾਦ ਦਾ ਠੀਕ ਮੁੱਲ ਨਹੀਂ ਮਿਲਣ ਦੇ ਮੌਜੂਦਾ ਸਿਸਟਮ ਦੀ ਅਸਫ਼ਲਤਾ ਨੂੰ ਗਿਣਾਇਆ।

ਦੱਸ ਦਈਏ ਕਿ ਪਿਛਲੇ ਸਾਲ ਨਵੰਬਰ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਵੱਖ-ਵੱਖ ਬਾਰਡਰ ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਇਹ ਸੰਸਦ ਚਲਾ ਰਹੇ ਹਨ। ਵੱਖ-ਵੱਖ ਧਰਨਾ ਸਥਾਨਾਂ ਤੋਂ 200 ਕਿਸਾਨ ਇਸ ਸੈਸ਼ਨ ਵਿੱਚ ਹਿੱਸਾ ਲੈਣ ਪੁੱਜੇ ਹੋਏ ਹਨ। ਸਰਕਾਰ ਨੇ ਦਸ ਦੌਰ ਦੀ ਗੱਲਬਾਤ ਦੇ ਬਾਵਜੂਦ ਇਸ ਮੁੱਦੇ ਦਾ ਕੋਈ ਹੱਲ ਨਹੀਂ ਨਿਕਲ ਸਕਿਆ।

Click to comment

Leave a Reply

Your email address will not be published.

Most Popular

To Top