News

15 ਨਵੰਬਰ ਤੋਂ ਕਾਰਜਸ਼ੀਲ ਹੋਣਗੀਆਂ ਖੰਡ ਮਿੱਲਾਂ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੰਨੇ ਦੀ ਫ਼ਸਲ ਨਾਲ ਸਬੰਧਿਤ ਮਸਲਿਆਂ ਦੇ ਹੱਲ ਲਈ ਮਾਝਾ ਅਤੇ ਦੋਆਬਾ ਖੇਤਰ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਕੀਤੀ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਸਾਨ ਜੱਥੇਬੰਦੀਆਂ ਨੂੰ ਗੰਨੇ ਦੇ ਸੀਜ਼ਨ, 2021-22 ਲਈ ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ 15 ਨਵੰਬਰ 2021 ਤੋਂ ਚਲਾਉਣ ਨੂੰ ਯਕੀਨੀ ਬਣਾਉਣ ਲਈ ਪ੍ਰਕਿਰਿਆ ਸ਼ੁਰੂ ਕਰਨਾ ਦ ਭਰੋਸਾ ਦਿੱਤਾ।

Punjab to recover Rs 223.75 cr from 7 private sugar mills

ਕਿਸਾਨਾਂ ਨੇ ਚਰਨਜੀਤ ਸਿੰਘ ਚੰਨੀ ਨੂੰ ਦੱਸਿਆ ਕਿ ਗੰਨਾ ਉਹਨਾਂ ਦੇ ਇਲਾਕਿਆਂ ਦੀ ਪ੍ਰਮੁੱਖ ਫ਼ਸਲ ਹੈ ਅਤੇ ਕਿਸਾਨਾਂ ਦੀ ਆਰਥਿਕਤਾ ਗੰਨੇ ਦੀ ਫ਼ਸਲ ਤੇ ਨਿਰਭਰ ਕਰਦੀ ਹੈ, ਪਰ ਇਸ ਵਾਰ ਪੰਜਾਬ ਦੀਆਂ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਨਾ ਤਾਂ ਗੰਨਾ ਬਾਊਂਡ ਕੀਤਾ ਗਿਆ ਹੈ ਅਤੇ ਨਾ ਹੀ ਕਲੰਡਰ ਸਿਸਟਮ ਪੂਰਾ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਕਿਸਾਨਾਂ ਨੇ ਸੀਜ਼ਨ, 2021-22 ਲਈ ਕਿਸਾਨਾਂ ਨੂੰ ਨਕਦ ਅਦਾਇਗੀ ਅਤੇ ਪਿਛਲੇ ਸੀਜ਼ਨਾਂ ਦੀ ਬਕਾਇਆ ਰਾਸ਼ੀ ਕਿਸਾਨਾਂ ਨੂੰ ਤੁਰੰਤ ਅਦਾਇਗੀ ਕਰਨ ਬਾਰੇ ਅਪੀਲ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਸਲੇ ਨੂੰ ਹੱਲ ਕਰਨ ਲਈ ਖੰਡ ਮਿੱਲ ਮਾਲਕਾਂ ਅਤੇ ਸਬੰਧਤ ਵਿਭਾਗਾਂ ਦੀ ਜਲਦ ਬੈਠਕ ਬੁਲਾਈ ਜਾਵੇ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਲ ਕਿਸਾਨਾਂ ਨਾਲ ਡੱਟ ਕੇ ਖੜ੍ਹੀ ਹੈ, ਕਿਸਾਨਾਂ ਦੀਆਂ ਸਾਰੀਆਂ ਮੁਸ਼ਕਿਲਾਂ ਸਰਕਾਰ ਪਹਿਲ ਦੇ ਆਧਾਰ ਤੇ ਹੱਲ ਕਰੇਗੀ।

Click to comment

Leave a Reply

Your email address will not be published.

Most Popular

To Top