News

16 ਵਿਰੋਧੀ ਪਾਰਟੀਆਂ ਸੰਸਦ ਵਿੱਚ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕਰਨਗੀਆਂ: ਗੁਲਾਮ ਨਬੀ ਆਜ਼ਾਦ

ਖੇਤੀ ਕਾਨੂੰਨਾਂ ਨੂੰ ਲੈ ਕੇ ਸਿਆਸਤ ਵਿੱਚ ਵੀ ਹਲ-ਚਲ ਮਚੀ ਹੋਈ ਹੈ। ਕੋਈ ਅਪਣੇ ਅਹੁਦੇ ਤੋਂ ਅਸਤੀਫ਼ੇ ਦੇ ਰਿਹਾ ਹੈ ਤੇ ਕੋਈ ਲੀਡਰਾਂ ਦਾ ਬਾਈਕਾਟ ਕਰ ਰਿਹਾ ਹੈ। ਹੁਣ ਗੁਲਾਮ ਨਬੀ ਆਜ਼ਾਦ, ਕਾਂਗਰਸ ਨੇਤਾ ਨੇ 16 ਰਾਜਨੀਤਿਕ ਪਾਰਟੀਆਂ ਦੀ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਅਸੀਂ ਕੱਲ੍ਹ ਸੰਸਦ ਵਿੱਚ ਮਾਨਯੋਗ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕਰਾਂਗੇ।

16 Opposition parties to boycott President's budget speech tomorrow in  support of farmers - India News

ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਸਰਕਾਰ ਨੇ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਇਹ 3 ਬਿੱਲ ਜ਼ਬਰਦਸਤੀ ਪਾਸ ਕੀਤੇ। ਉੱਧਰ ਦੇਸ਼ ਦੀ ਰਾਜਧਾਨੀ ਦਿੱਲੀ ‘ਚ 26 ਜਨਵਰੀ ਯਾਨੀ ਗਣਤੰਤਰ ਦਿਵਸ ਮੌਕੇ ਕਿਸਾਨ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ ‘ਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।

ਹੰਗਾਮੇ ‘ਚ ਜਖ਼ਮੀ ਹੋਏ ਪੁਲਿਸ ਕਰਮੀਆਂ ਦਾ ਹਾਲਚਾਲ ਪੁੱਛਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਉੱਤਰੀ ਦਿੱਲੀ ਦੇ ਉਨ੍ਹਾਂ ਦੋ ਹਸਪਤਾਲਾਂ ਦਾ ਦੌਰਾ ਕਰਨਗੇ।

ਅਧਿਕਾਰੀਆਂ ਨੇ ਦੱਸਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦਿੱਲੀ ‘ਚ ਗਣਤੰਤਰ ਦਿਵਸ ਦੇ ਦਿਨ ਕਿਸਾਨਾਂ ਦੀ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ ‘ਚ ਜ਼ਖਮੀ ਹੋਏ ਪੁਲਿਸ ਮੁਲਾਜ਼ਮਾਂ ਦਾ ਹਾਲ ਜਾਣਨ ਲਈ ਦੋ ਹਸਪਤਾਲਾਂ ਦਾ ਦੌਰਾ ਕਰਨਗੇ। 26 ਜਨਵਰੀ ਨੂੰ ਕਿਸਾਨਾਂ ਦੀ ਟ੍ਰੈਕਟਰ ਰੈਲੀ ਦੌਰਾਨ ਹੋਈ ਹਿੰਸਾ ‘ਚ ਜ਼ਖ਼ਮੀ ਹੋਏ ਪੁਲਿਸ ਕਰਮੀਆਂ ਨੂੰ ਭਰਤੀ ਕਰਵਾਇਆ ਗਿਆ ਹੈ।

Click to comment

Leave a Reply

Your email address will not be published. Required fields are marked *

Most Popular

To Top