News

17 ਕਰੋੜ ਤੋਂ ਵੱਧ ਲੋਕਾਂ ਨੂੰ ਲਾਈ ਜਾ ਚੁੱਕੀ ਹੈ ਕੋਰੋਨਾ ਵੈਕਸੀਨ

ਭਾਰਤ ਵਿੱਚ ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ ਲਈ ਵੈਕਸੀਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਹੁਣ ਤੱਕ ਟੀਕੇ ਦੀਆਂ 17 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਸਿਹਤ ਵਿਭਾਗ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।

COVID-19 vaccination: Maharashtra to conduct drive 5 days a week; 1 lakh  covered so far

ਵਿਭਾਗ ਨੇ ਦਸਿਆ ਕਿ ਦੇਸ਼ ਵਿੱਚ 30 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 18-44 ਸਾਲ ਦੇ 2,43,958 ਲੋਕਾਂ ਨੂੰ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ ਦਿੱਤੀ ਗਈ ਹੈ। ਹੁਣ ਤੱਕ ਇਸ ਵਰਗ ਦੇ 20,29,958 ਲੋਕਾਂ ਨੂੰ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ।

ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿੱਚ ਹੁਣ ਤੱਕ ਕੋਰੋਨਾ ਟੀਕੇ ਦੀਆਂ ਕੁੱਲ 17 ਕਰੋੜ 1 ਲੱਖ 76 ਹਜ਼ਾਰ 603 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਹਨਾਂ ਵਿਚੋਂ 95,46,871 ਸਿਹਤ ਕਾਮਿਆਂ ਨੂੰ ਪਹਿਲੀ ਜਦੋਂ ਕਿ 64,71090 ਸਿਹਤ ਕਾਮਿਆਂ ਟੀਕੇ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ।

ਦਸ ਦਈਏ ਕਿ ਮੋਹਰੀ ਮੋਰਚੇ ਤੇ ਤਾਇਨਾਤ 1,39,71,341 ਕਾਮੇ ਟੀਕੇ ਦੀ ਪਹਿਲੀ ਖੁਰਾਕ ਲੈ ਚੁੱਕੇ ਹਨ ਜਦੋਂ ਕਿ 77,54,283 ਕਾਮਿਆਂ ਨੂੰ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਅੱਜ ਤੋਂ ਪੰਜਾਬ ਵਿੱਚ ਵੀ 18 ਤੋਂ 44 ਦੇ ਉਮਰ ਦੇ ਲੋਕਾਂ ਨੂੰ ਵੈਕਸੀਨ ਦਿੱਤੀ ਜਾਵੇਗੀ। ਇਹ ਐਲਾਨ ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੀਤਾ ਗਿਆ ਹੈ। 45 ਤੋਂ 60 ਸਾਲ ਦੀ ਉਮਰ ਦੇ 5,51,74,561 ਲੋਕ ਪਹਿਲੀ ਅਤੇ 65,55,714 ਲੋਕ ਦੂਜੀ ਖੁਰਾਕ ਲੈ ਚੁੱਕੇ ਹਨ।  

Click to comment

Leave a Reply

Your email address will not be published. Required fields are marked *

Most Popular

To Top