18 ਜੁਲਾਈ ਨੂੰ ਹੋਵੇਗੀ ਰਾਸ਼ਟਰਪਤੀ ਦੀ ਚੋਣ, 21 ਜੁਲਾਈ ਨੂੰ ਦੇਸ਼ ਨੂੰ ਮਿਲੇਗਾ ਨਵਾਂ ਰਾਸ਼ਟਰਪਤੀ

ਭਾਰਤੀ ਚੋਣ ਕਮਿਸ਼ਨ ਵੱਲੋਂ ਰਾਸ਼ਟਰਪਤੀ ਚੋਣ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਹਨਾਂ ਨੇ 16ਵੇਂ ਰਾਸ਼ਟਰਪਤੀ ਚੋਣਾਂ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ 24 ਜੁਲਾਈ ਨੂੰ ਮੌਜੂਦਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ ਖਤਮ ਹੋ ਰਿਹਾ ਹੈ। ਰਾਸ਼ਟਰਪਤੀ ਚੋਣਾਂ 2022 ਵਿੱਚ ਕੁੱਲ 4809 ਵੋਟਰ ਵੋਟ ਪਾਉਣਗੇ।

ਕੋਈ ਵੀ ਸਿਆਸੀ ਪਾਰਟੀ ਆਪਣੇ ਮੈਂਬਰਾਂ ਨੂੰ ਵ੍ਹਿਪ ਜਾਰੀ ਨਹੀਂ ਕਰ ਸਕਦੀ। 29 ਜੂਨ ਨਾਮਜ਼ਦਗੀ ਦੀ ਆਖਰੀ ਤਾਰੀਕ ਹੋਵੇਗੀ। ਸੰਸਦ ਅਤੇ ਵਿਧਾਨ ਸਭਾ ਵਿੱਚ ਵੋਟਿੰਗ ਹੋਵੇਗੀ। ਰਾਜ ਸਭਾ ਦੇ ਸਕੱਤਰ ਜਨਰਲ ਚੋਣ ਇੰਚਾਰਜ ਹੋਣਗੇ। ਇਸ ਤੋਂ ਇਲਾਵਾ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।
ਦੱਸ ਦੇਈਏ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ 2022 ਨੂੰ ਖਤਮ ਹੋ ਰਿਹਾ ਹੈ। ਰਾਸ਼ਟਰਪਤੀ ਚੋਣਾਂ ਆਖਰੀ ਵਾਰ 17 ਜੁਲਾਈ 2017 ਨੂੰ ਹੋਈਆਂ ਸਨ। ਆਮ ਲੋਕ ਰਾਸ਼ਟਰਪਤੀ ਚੁਣਨ ਲਈ ਵੋਟ ਨਹੀਂ ਦਿੰਦੇ। ਇਸ ਦੇ ਲਈ ਲੋਕਾਂ ਦੁਆਰਾ ਚੁਣੇ ਗਏ ਨੁਮਾਇੰਦੇ ਅਤੇ ਉਪਰਲੇ ਸਦਨ ਦੇ ਨੁਮਾਇੰਦੇ ਵੋਟਾਂ ਪਾਉਂਦੇ ਹਨ। ਦੋਵਾਂ ਸਦਨਾਂ (ਲੋਕ ਸਭਾ ਅਤੇ ਰਾਜ ਸਭਾ) ਦੇ ਮੈਂਬਰ ਵਾਂਗ ਰਾਸ਼ਟਰਪਤੀ ਚੋਣ ਵਿੱਚ ਵੋਟ ਪਾਉਣਗੇ।
