18 ਮਈ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਫ਼ੈਸਲਿਆਂ ’ਤੇ ਲੱਗ ਸਕਦੀ ਹੈ ਮੋਹਰ
By
Posted on

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 18 ਮਈ ਨੂੰ ਸੱਦੀ ਹੈ। ਇਹ ਮੀਟਿੰਗ 18 ਮਈ ਨੂੰ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਬੇਸ਼ੱਕ ਅਜੇ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਕੈਬਨਿਟ ਮੀਟਿੰਗ ਵਿੱਚ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।

ਦੱਸ ਦਈਏ ਕਿ ‘ਆਪ’ ਦੀ ਸਰਕਾਰ ਵੱਲੋਂ ਹੁਣ ਤੱਕ ਕਈ ਐਲਾਨ ਕੀਤੇ ਗਏ ਹਨ। ਇਹਨਾਂ ਐਲਾਨਾਂ ਵਿੱਚ ਕਈਆਂ ਤੇ ਅਜੇ ਕੈਬਨਿਟ ਦੀ ਮੌਹਰ ਲੱਗਣੀ ਬਾਕੀ ਹੈ। ਇਸ ਬੈਠਕ ਵਿੱਚ ਕਈ ਐਲਾਨਾਂ ਤੇ ਮੋਹਰ ਲੱਗਣ ਦੀ ਉਮੀਦ ਹੈ।
