News

2022 ਦੀਆਂ ਚੋਣਾਂ ’ਚ ਨਵਜੋਤ ਸਿੱਧੂ ਦੀਆਂ ਆਸਾਂ ’ਤੇ ਫਿਰ ਸਕਦਾ ਹੈ ਪਾਣੀ

ਨਵਜੋਤ ਸਿੱਧੂ ਦੇ ਮੁੱਖ ਮੰਤਰੀ ਬਣਨ ਦਾ ਸੁਪਨਾ ਅਧੂਰਾ ਰਹਿ ਸਕਦਾ ਹੈ। ਇਸ ਦੀ ਮਿਸਾਲ ਬੁੱਧਵਾਰ ਨੂੰ ਸਿੱਧੂ ਦੇ ਗੜ੍ਹ ਅੰਮ੍ਰਿਤਸਰ ਵਿੱਚ ਵੇਖਣ ਨੂੰ ਮਿਲੀ ਹੈ। ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਉਤਸਵ ਮੌਕੇ ਰਾਮ ਤੀਰਥ ਮੰਦਿਰ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਕਾਂਗਰਸੀ ਲੀਡਰਾਂ ਨੇ ਚਰਨਜੀਤ ਸਿੰਘ ਚੰਨੀ ਨੂੰ ਹੀ ਮੁੱਖ ਮੰਤਰੀ ਦੇ ਅਹੁਦੇ ਲਈ ਪਾਰਟੀ ਦਾ ਉਮੀਦਵਾਰ ਬਣਾਉਣ ਦੀ ਮੁਹਿੰਮ ਵਿੱਢ ਦਿੱਤੀ।

Navjot Sidhu writes to Sonia Gandhi listing 13 major issues, seeks time to  present agenda for 2022 polls | Latest News India - Hindustan Times

ਪਾਰਟੀ ਦੇ ਲੀਡਰਾਂ ਦੀ ਇੱਕੋ ਸਲਾਹ ਸੀ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਹੀ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਜਾਵੇ। ਇਸ ਦੌਰਾਨ ਚੰਨੀ ਨੂੰ ਮੁੜ ਮੁੱਖ ਮੰਤਰੀ ਦਾ ਉਮੀਦਵਾਰ ਬਣਾਉਣ ਦੀ ਮੰਗ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਿੱਧੂ ਦਾ ਰਾਹ ਰੋਕਣ ਦੀਆਂ ਤਿਆਰੀਆਂ ਹੋ ਗਈਆਂ ਹਨ।

ਸਮਾਗਮ ਦੌਰਾਨ ਉਪ ਮੁੱਖ ਮੰਤਰੀ ਓਪੀ ਸੋਨੀ, ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਸਪੀਕਰ ਰਾਣਾ ਕੇਪੀ ਸਿੰਘ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਤਰਸੇਮ ਸਿੰਘ ਡੀਸੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਕਾਂਗਰਸ ਪਾਰਟੀ ਵੱਲੋਂ ਆਉਂਦਿਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਬਣਾਇਆ ਜਾਵੇ।

ਉਹਨਾਂ ਕਿਹਾ ਕਿ ਚੰਨੀ ਸਿਰਫ ਚਾਰ ਮਹੀਨਿਆਂ ਲਈ ਹੀ ਨਹੀਂ, ਸਗੋਂ ਅਗਲੇ ਪੰਜ ਸਾਲਾਂ ਲਈ ਵੀ ਮੁੱਖ ਮੰਤਰੀ ਹੋਣ। ਇਸ ਨਾਲ ਨਵਜੋਤ ਸਿੱਧੂ ਦਾ ਪੱਤਾ ਸਾਫ਼ ਵੀ ਕਰ ਸਕਣਗੇ। ਪਾਰਟੀ ਦੇ ਸੀਨੀਅਰ ਲੀਡਰਾਂ ਨੂੰ ਇਹ ਵੀ ਲਗਦਾ ਹੈ ਕਿ ਜਿਸ ਤਰ੍ਹਾਂ ਸਿੱਧੂ ਤੇ ਵਿਰੋਧੀ ਧਿਰਾਂ ਵੱਲੋਂ ਨਿਸ਼ਾਨੇ ਲਾਏ ਜਾ ਰਹੇ ਹਨ।

Click to comment

Leave a Reply

Your email address will not be published. Required fields are marked *

Most Popular

To Top