News

22 ਜੁਲਾਈ ਨੂੰ ਸੰਸਦ ਭਵਨ ਦੇ ਬਾਹਰ ਕਿਸਾਨਾਂ ਦਾ ਰੋਸ ਪ੍ਰਦਰਸ਼ਨ, ਜ਼ੋਰਾਂ ’ਤੇ ਤਿਆਰੀ

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਨੇ 22 ਜੁਲਾਈ ਨੂੰ ਸੰਸਦ ਸਾਹਮਣੇ ਰੋਸ ਪ੍ਰਦਰਸ਼ਨ ਲਈ ਜ਼ੋਰਦਾਰ ਤਿਆਰੀਆਂ ਵਿੱਢੀਆਂ ਹੋਈਆਂ ਹਨ। ਬੁਲਾਰਿਆਂ ਨੇ ਕਿਹਾ ਕਿ ਇਹ ਬੇਹੱਦ ਖ਼ਤਰਨਾਕ ਧਾਰਾਵਾਂ ਵਾਲਾ ਕਾਨੂੰਨ ਬਸਤੀਵਾਦੀ ਰਾਜ ਦੌਰਾਨ ਭਾਰਤ ਦੀ ਕੌਮੀ ਮੁਕਤੀ ਲਹਿਰ ਨੂੰ ਕੁਚਲਣ ਲਈ ਅੰਗਰੇਜ਼ੀ ਹਕੂਮਤ ਵੱਲੋਂ ਬਣਾਇਆ ਗਿਆ ਸੀ।

Centre's petition on Parliament House is misleading: Environmentalists- The  New Indian Express

ਹੈਰਾਨੀ ਦੀ ਗੱਲ ਹੈ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਇਹ ਕਾਨੂੰਨ ਨਾ ਸਿਰਫ਼ ਜਿਉਂ ਦਾ ਤਿਉਂ ਕਾਇਮ ਹੈ, ਸਗੋਂ ਮੋਦੀ ਹਕੂਮਤ ਆਉਣ ਤੋਂ ਬਾਅਦ ਇਸ ਦੀ ਵਰਤੋਂ ਥੋਕ ਰੂਪ ਵਿੱਚ ਲੋਕਾਂ ਨੂੰ ਜੇਲ੍ਹਾਂ ‘ਚ ਡੱਕਣ ਲਈ ਕੀਤੀ ਜਾ ਰਹੀ ਹੈ। ਇੱਥੋਂ ਤੱਕ ਕਿ ਦੇਸ਼ ਦੀ ਸੁਪਰੀਮ ਕੋਰਟ ਵੀ ਇਸ ਕਾਨੂੰਨ ਦੀ ਜਾਇਜ਼ਤਾ ਅਤੇ ਦੁਰਵਰਤੋਂ ਬਾਰੇ ਸਵਾਲ ਉਠਾ ਚੁੱਕੀ ਹੈ।

ਕਿਸਾਨ ਲੀਡਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਕਿਸਾਨ-ਜੱਥੇਬੰਦੀਆਂ ਵੱਲੋਂ ਰੋਸ-ਪ੍ਰਦਰਸ਼ਨ ਵਿੱਚ ਪ੍ਰਤੀਦਿਨ ਸ਼ਾਮਿਲ ਹੋਣ ਵਾਲੇ ਜੱਥਿਆਂ ਦਾ ਵੇਰਵਾ ਤਿਆਰ ਕਰਕੇ ਸੰਯੁਕਤ ਕਿਸਾਨ ਮੋਰਚੇ ਨੂੰ ਸੌਂਪਿਆ ਜਾ ਰਿਹਾ ਹੈ। ਸੰਸਦ ਦੇ ਬਾਹਰ ਕਿਸਾਨ ਰੋਸ-ਪ੍ਰਗਟਾਉਣਗੇ ਅਤੇ ਅੰਦਰ ਲੋਕ-ਸਭਾ ਅਤੇ ਰਾਜ ਸਭਾ ਦੇ ਮੈਂਬਰਾਂ ਨੂੰ ਵਿਪ੍ਹ ਜਾਰੀ ਕਰਦਿਆਂ ਕਿਸਾਨਾਂ ਦੇ ਪੱਖ ‘ਚ ਖੜ੍ਹਨ ਦੀ ਅਪੀਲ ਕੀਤੀ ਗਈ ਹੈ।

Click to comment

Leave a Reply

Your email address will not be published.

Most Popular

To Top