24 ਜੂਨ ਨੂੰ ਚੰਡੀਗੜ੍ਹ ਹੋਵੇਗੀ ਜਨਤਕ ਛੁੱਟੀ, ਚੰਡੀਗੜ੍ਹ ਪ੍ਰਸ਼ਾਸਨ ਦਾ ਫ਼ੈਸਲਾ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 24 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਵਿਭਾਗ ਨੇ ਦੱਸਿਆ ਹੈ ਕਿ 24 ਜੂਨ ਨੂੰ ਸੰਤ ਕਬੀਰ ਜੈਯੰਤੀ ਕਾਰਨ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਚੰਡੀਗੜ੍ਹ ਪ੍ਰਸ਼ਾਸਨ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਅਦਾਰਿਆਂ ਵਿੱਚ ਤੇ ਜਨਤਕ ਛੁੱਟੀ ਵਾਲੇ ਐਕਟ, 1881 ਦੀ ਧਾਰਾ 25 ਤਹਿਤ ਜਨਤਕ ਛੁੱਟੀ ਰਹੇਗੀ।

ਕਬੀਰ ਜੈਯੰਤੀ ਨੂੰ ਕਬੀਰ ਪ੍ਰਗਟ ਦਿਵਸ ਵਜੋਂ ਵੀ ਜਾਣਿਆ ਜਾਂਦਾ ਹੈ। ਸੰਤ ਕਬੀਰ ਦਾਸ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਮਨਾਇਆ ਜਾਂਦਾ ਹੈ। ਕਬੀਰ ਜੀ ਭਾਰਤ ਵਿਚ ਪ੍ਰਸਿੱਧ ਕਵੀ ਅਤੇ ਰਹੱਸਵਾਦੀ ਸੰਤ ਸੀ। ਇਹ ਦਿਨ ਸਾਲ ਵਿਚ ਇੱਕ ਵਾਰ ਹਿੰਦੂ ਮਹੀਨੇ ਜੈਸ਼ਠਾ ਵਿਚ ਪੂਰਨਮਾਸ਼ੀ ਵਾਲੇ ਦਿਨ ਮਨਾਇਆ ਜਾਂਦਾ ਹੈ, ਜੋ ਗ੍ਰੈਗੋਰੀਅਨ ਕੈਲੰਡਰ ਮੁਤਾਬਕ ਮਈ ਜਾਂ ਜੂਨ ਦਾ ਮਹੀਨਾ ਹੁੰਦਾ ਹੈ।

ਭਾਰਤ ਦੇ ਇੱਕ ਸੰਤ ਕਵੀ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ।
ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
